ਚੋਣਾਂ - 2019

ਸਿੱਧੂ ਦੇ ਚੋਣ ਪ੍ਰਚਾਰ 'ਤੇ 72 ਘੰਟੇ ਦੀ ਪਾਬੰਦੀ ਲੱਗੀ

ਸਿੱਧੂ ਦੇ ਚੋਣ ਪ੍ਰਚਾਰ 'ਤੇ 72 ਘੰਟੇ ਦੀ ਪਾਬੰਦੀ ਲੱਗੀ

ਨਵੀਂ ਦਿੱਲੀ, 23 ਅਪ੍ਰੈਲ, (ਹ.ਬ.) : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 'ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਪ੍ਰਚਾਰ ਕਰਨ 'ਤੇ 72 ਘੰਟੇ ਦੀ ਪਬੰਦੀ ਲਗਾ ਦਿੱਤੀ ਹੈ। ਉਸ 'ਤੇ ਫਿਰਕੂ ਬਿਆਨ ਦੇਣ ਦਾ ਦੋਸ਼ ਲੱਗਾ ਹੈ। ਜਾਣਕਾਰੀ ਅਨੁਸਾਰ ਸਿੱਧੂ ਵਲੋਂ ਕਟਿਹਾਰ ਵਿਚ ਮੁਸਲਮਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਡੱਟ ਕੇ ਵੋਟਾਂ ਪਾਉਣ ਦੀ ਅਪੀਲ 'ਤੇ ਚੋਣ ਕਮਿਸ਼ਨ ਨੇ ਕਾਰਵਾਈ ਕੀਤੀ ਹੈ। ਸਿੱਧੂ ਖ਼ਿਲਾਫ਼ ਪਾਬੰਦੀ ਮੰਗਲਵਾਰ ਸਵੇਰੇ ਦਸ ਵਜੇ ਤੋਂ ਸ਼ੁਰੂ ਹੋ ਜਾਵੇਗੀ। ਸਿੱਧੂ ਨੇ 16 ਅਪ੍ਰੈਲ ਨੂੰ ਕਟਿਹਾਰ ਵਿਚ ਇਕ ਚੋਣ ਰੈਲੀ ਦੌਰਾਨ ਮੁਸਲਿਮ ਵੋਟਰਾਂ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਵੋਟ ਪਾਉਣ ਦਾ ਸੱਦਾ ਦੇ ਕੇ ਵਿਵਾਦ ਵਿਚ ਘਿਰ ਗਏ ਸ

ਪੂਰੀ ਖ਼ਬਰ »
     

ਫਿਰੋਜ਼ਪੁਰ ਤੇ ਬਠਿੰਡਾ ਤੋਂ ਸ਼੍ਰੋਅਦ ਨੇ ਉਮੀਦਵਾਰ ਐਲਾਨੇ

ਫਿਰੋਜ਼ਪੁਰ ਤੇ ਬਠਿੰਡਾ ਤੋਂ ਸ਼੍ਰੋਅਦ ਨੇ ਉਮੀਦਵਾਰ ਐਲਾਨੇ

ਲੰਬੀ, 23 ਅਪ੍ਰੈਲ, (ਹ.ਬ.) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਵੇਰੇ ਫਿਰੋਜ਼ਪੁਰ ਤੇ ਬਠਿੰਡਾ ਤੋਂ ਸ਼੍ਰੋਅਦ ਦੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਫਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨਿਆ। ਜਦ ਕਿ ਕਾਂਗਰਸ ਨੇ ਇੱਥੋਂ ਅਪਣੇ ਉਮੀਦਵਾਰਾਂ ਦੇ ਨਾਂ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ। ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਤੇ ਬਠਿੰਡਾ ਤੋਂ ਰਾਜਾ ਵੜਿੰਗ ਚੋਣ ਲੜਨਗੇ। ਪੰਜਾਬ ਲੋਕ ਸਭਾ ਹਲਕੇ ਦੀਆਂ Îਇਹ ਦੋਵੇਂ ਸੀਟਾਂ ਅਹਿਮ ਮੰਨੀਆਂ ਜਾ ਰਹੀਆਂ ਹਨ। ਜਦ ਕਿ ਇੱਥੋਂ ਹੋਰ ਵੀ ਪਾਰਟੀਆਂ ਚੋਣ ਲੜ ਰਹੀਆਂ ਹਨ ਪਰ ਕਾਂਗਰਸ ਤੇ ਅਕਾਲੀ ਦਲ ਦੋਵੇਂ ਪਾਰਟੀਆਂ ਵਿਚ ਇੱਥੇ ਮੁਕਾਬਲਾ ਦਿਲਚਸਪ ਹੋਵੇਗਾ।

ਪੂਰੀ ਖ਼ਬਰ »
     

ਬੀਜੇਪੀ ਦੀ ਅੰਮ੍ਰਿਤਸਰ ਸੀਟ ਤੋਂ ਹਰਦੀਪ ਪੁਰੀ ਲੜਨਗੇ ਚੋਣ

ਬੀਜੇਪੀ ਦੀ ਅੰਮ੍ਰਿਤਸਰ ਸੀਟ ਤੋਂ ਹਰਦੀਪ ਪੁਰੀ ਲੜਨਗੇ ਚੋਣ

ਚੰਡੀਗੜ੍ਹ, 22 ਅਪ੍ਰੈਲ, (ਹ.ਬ.) : ਬੀਜੇਪੀ ਨੇ ਪੰਜਾਬ ਵਿਚ ਅਪਣਾ ਪਹਿਲਾ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਜਿਸ ਤਹਿਤ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਹਰਦੀਪ ਸਿੰਘ ਪੁਰੀ ਸਾਬਕਾ ਆਈਐਫਐਸ ਅਫ਼ਸਰ ਰਹਿ ਚੁੱਕੇ ਹਨ। ਪੁਰੀ ਪਹਿਲੀ ਵਾਰ ਚੋਣ ਮੈਦਾਨ ਉਤਰੇ ਹਨ। ਭਾਜਪਾ ਵਲੋਂ ਅਕਾਲੀ ਦਲ ਨਾਲ ਮਿਲ ਕੇ ਤਿੰਨ ਸੀਟਾਂ 'ਤੇ ਚੋਣ ਲੜੀ ਜਾ ਰਹੀ ਹੈ। ਐਤਵਾਰ ਨੂੰ ਭਾਜਪਾ ਨੇ ਪੰਜਾਬ ਦਾ ਪਹਿਲਾ ਉਮੀਦਵਾਰ ਐਲਾਨਿਆ ਹੈ। ਜਦ ਕਿ ਹੁਸ਼ਿਆਰਪੁਰ ਤੇ ਗੁਰਦਾਸਪੁਰ ਤੋਂ ਅਜੇ ਤੱਕ ਭਾਜਪਾ ਵਲੋਂ ਅਪਣੇ ਸਿਆਸੀ ਪੱਤੇ ਨਹੀਂ ਖੋਲ੍ਹੇ ਗਏ। ਹੁਸ਼ਿਆਰਪੁਰ ਤੋਂ ਵਿਧਾਇਕ ਸੋਮ ਪ੍ਰਕਾਸ਼ ਤੇ ਵਿਜੈ ਸਾਂਪਲਾ ਵਿਚਕਾਰ ਟਿਕਟ ਲੈਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਦ ਕਿ ਗੁਰਦਾਪੁਰ ਤੋਂ ਸੰਨੀ ਦਿਓਲ ਨੂੰ ਉਮੀਦਵਾਰ ਬਣਾਉਣ ਦੀ ਚਰਚਾ ਹੈ। ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿਚੋਂ ਦਸ 'ਤੇ ਅਕਾਲੀ ਦਲ ਚੋਣ ਲੜੇਗਾ। ਜਦ ਕਿ 3 ਸੀਟਾਂ 'ਤੇ ਬੀਜੇਪੀ ਚੋਣ ਲੜੇਗੀ। ਦੂਜੇ ਪਾਸੇ ਕਾਂਗਰਸ ਵਲੋਂ ਮੌਜੂਦਾ ਐਮਪੀ ਗੁਰਜੀਤ ਸਿੰਘ ਔਜਲਾ ਲੋਕ ਸਭਾ ਚੋਣ ਲੜ ਰਹੇ ਹਨ। ਜਦ ਕਿ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਚੋਣ ਮੈਦਾਨ ਵਿਚ ਹਨ। ਬੀਜੇਪੀ ਹਿੱਸੇ ਦੀਆਂ ਦੂਜੀਆਂ ਸੀਟਾਂ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰਾਂ ਦੀ ਉਡੀਕ ਹੈ।

ਪੂਰੀ ਖ਼ਬਰ »
     

ਲੋਕ ਸਭਾ ਚੋਣਾਂ : ਪੰਜਾਬ 'ਚ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 22 ਅਪ੍ਰੈਲ ਤੋਂ

ਲੋਕ ਸਭਾ ਚੋਣਾਂ : ਪੰਜਾਬ 'ਚ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 22 ਅਪ੍ਰੈਲ ਤੋਂ

ਚੰਡੀਗੜ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਲੋਕ ਸਭਾ ਚੋਣਾਂ ਤਹਿਤ ਪੰਜਾਬ ਵਿਚ 19 ਮਈ ਨੂੰ ਪੈਣ ਵਾਲੀਆਂ ਵੋਟਾਂ ਵਾਸਤੇ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੀ ਪ੍ਰਕਿਰਿਆ ਸੋਮਵਾਰ 22 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ ਅਤੇ 2 ਮਈ ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। ਕਾਂਗਰਸ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰ ਚੁੱਕੀ ਹੈ ਜਦਕਿ ਅਕਾਲੀ ਦਲ ਵੱਲੋਂ ਬਠਿੰਡਾ ਅਤੇ ਫ਼ਿਰੋਜ਼ੁਪਰ ਤੋਂ ਐਲਾਨ ਕੀਤਾ ਜਾਣਾ ਬਾਕੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ 22 ਅਪ੍ਰੈਲ ਤੋਂ ਪਰਚੇ ਦਾਖ਼ਲ ਕੀਤੇ ਜਾ ਸਕਣਗੇ ਅਤੇ ਅੰਤਮ ਮਿਤੀ 29 ਅਪ੍ਰੈਲ ਹੋਵੇਗੀ।

ਪੂਰੀ ਖ਼ਬਰ »
     

ਕਾਂਗਰਸ ਨੇ ਬਠਿੰਡਾ ਤੋਂ ਰਾਜਾ ਵੜਿੰਗ ਨੂੰ ਉਮਦੀਵਾਰ ਐਲਾਨਿਆ

ਕਾਂਗਰਸ ਨੇ ਬਠਿੰਡਾ ਤੋਂ ਰਾਜਾ ਵੜਿੰਗ ਨੂੰ ਉਮਦੀਵਾਰ ਐਲਾਨਿਆ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਬਠਿੰਡਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਸੀਟਾਂ 'ਤੇ ਉਮੀਦਵਾਰਾਂ ਦੀ ਉਡੀਕ ਖ਼ਤਮ ਕਰਦਿਆਂ ਕਾਂਗਰਸ ਨੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਠਿੰਡਾ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ੁਪਰ ਤੋਂ ਉਮੀਦਵਾਰ ਐਲਾਨ ਦਿਤਾ। ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਰਾਜਾ ਵੜਿੰਗ ਨੇ ਮੀਡੀਆ ਰਾਹੀਂ ਬਾਦਲ ਪਰਵਾਰ ਨੂੰ ਅਪੀਲ ਕੀਤੀ ਕਿ ਉਹ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਹੀ ਚੋਣ ਮੈਦਾਨ ਵਿਚ ਉਤਾਰਨ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕਰਦਿਆਂ ਪੂਰਨ ਭਰੋਸਾ ਪ੍ਰਗਟਾਇਆ ਕਿ ਉਹ ਬਠਿੰਡਾ ਲੋਕ ਸਭਾ ਸੀਟ ਜਿੱਤ ਕੇ ਰਾਹੁਲ ਗਾਂਧੀ ਦੀ ਝੋਲੀ ਵਿਚ ਪਾਉਣਗੇ।

ਪੂਰੀ ਖ਼ਬਰ »
     

ਚੋਣਾਂ - 2019 ...