ਪੰਜਾਬ

ਲੋਕ ਸਭਾ ਚੋਣਾਂ : ਪੰਜਾਬ 'ਚ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 22 ਅਪ੍ਰੈਲ ਤੋਂ

ਲੋਕ ਸਭਾ ਚੋਣਾਂ : ਪੰਜਾਬ 'ਚ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 22 ਅਪ੍ਰੈਲ ਤੋਂ

ਚੰਡੀਗੜ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਲੋਕ ਸਭਾ ਚੋਣਾਂ ਤਹਿਤ ਪੰਜਾਬ ਵਿਚ 19 ਮਈ ਨੂੰ ਪੈਣ ਵਾਲੀਆਂ ਵੋਟਾਂ ਵਾਸਤੇ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੀ ਪ੍ਰਕਿਰਿਆ ਸੋਮਵਾਰ 22 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ ਅਤੇ 2 ਮਈ ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। ਕਾਂਗਰਸ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰ ਚੁੱਕੀ ਹੈ ਜਦਕਿ ਅਕਾਲੀ ਦਲ ਵੱਲੋਂ ਬਠਿੰਡਾ ਅਤੇ ਫ਼ਿਰੋਜ਼ੁਪਰ ਤੋਂ ਐਲਾਨ ਕੀਤਾ ਜਾਣਾ ਬਾਕੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ 22 ਅਪ੍ਰੈਲ ਤੋਂ ਪਰਚੇ ਦਾਖ਼ਲ ਕੀਤੇ ਜਾ ਸਕਣਗੇ ਅਤੇ ਅੰਤਮ ਮਿਤੀ 29 ਅਪ੍ਰੈਲ ਹੋਵੇਗੀ।

ਪੂਰੀ ਖ਼ਬਰ »
     

9ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜਨਾਹ

9ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜਨਾਹ

ਫ਼ਤਿਹਗੜ ਸਾਹਿਬ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਫ਼ਤਿਹਗੜ ਸਾਹਿਬ ਜ਼ਿਲ੍ਹੇ ਵਿਚ 9ਵੀਂ ਦੀ ਵਿਦਿਆਰਥਣ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਰਹਿੰਦ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ ਵਿਚ ਕੁੜੀ ਦੀ ਮਾਤਾ ਨੇ ਕਿਹਾ ਕਿ ਉਹ ਅਤੇ ਉਸ ਦਾ ਪਤੀ ਕੰਮ 'ਤੇ ਗਏ ਹੋਏ ਸਨ ਅਤੇ ਉਨ•ਾਂ ਦੀ ਬੇਟੀ ਘਰ ਵਿਚ ਇਕੱਲੀ ਸੀ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਕਿ ਬੇਟੀ ਦੇ ਘਰ ਵਿਚ ਇਕੱਲੇ ਹੋਣ ਦਾ ਫ਼ਾਇਦਾ ਉਠਾ ਕੇ ਉਨ੍ਹਾਂ ਦਾ ਗੁਆਂਢੀ ਰਾਹੁਲ ਘਰ ਵਿਚ ਜਬਰੀ ਦਾਖ਼ਲ ਹੋ ਗਿਆ ਅਤੇ ਜਬਰ-ਜਨਾਹ ਕੀਤਾ। ਰਾਹੁਲ ਨੇ ਧਮਕੀ ਵੀ ਦਿਤੀ ਕਿ ਜੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਸਾਰਿਆਂ ਨੂੰ ਜਾਨੋ ਮਾਰ ਦੇਵੇਗਾ। ਇਸ 'ਤੇ ਕੁੜੀ ਡਰ ਗਈ ਅਤੇ ਤਕਰੀਬਨ ਇਕ ਮਹੀਨੇ ਬਾਅਦ ਉਸ ਨੇ ਮਾਪਿਆਂ ਨੂੰ ਘਟਨਾ ਬਾਰੇ ਦੱਸਿਆ। ਪੁਲਿਸ ਨੇ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਰਾਹੁਲ ਵਿਰੁੱਧ ਮਾਮਲਾ ਦਰਜ ਕਰ ਲਿਆ।

ਪੂਰੀ ਖ਼ਬਰ »
     

ਕਾਂਗਰਸ ਨੇ ਬਠਿੰਡਾ ਤੋਂ ਰਾਜਾ ਵੜਿੰਗ ਨੂੰ ਉਮਦੀਵਾਰ ਐਲਾਨਿਆ

ਕਾਂਗਰਸ ਨੇ ਬਠਿੰਡਾ ਤੋਂ ਰਾਜਾ ਵੜਿੰਗ ਨੂੰ ਉਮਦੀਵਾਰ ਐਲਾਨਿਆ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਬਠਿੰਡਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਸੀਟਾਂ 'ਤੇ ਉਮੀਦਵਾਰਾਂ ਦੀ ਉਡੀਕ ਖ਼ਤਮ ਕਰਦਿਆਂ ਕਾਂਗਰਸ ਨੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਠਿੰਡਾ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ੁਪਰ ਤੋਂ ਉਮੀਦਵਾਰ ਐਲਾਨ ਦਿਤਾ। ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਰਾਜਾ ਵੜਿੰਗ ਨੇ ਮੀਡੀਆ ਰਾਹੀਂ ਬਾਦਲ ਪਰਵਾਰ ਨੂੰ ਅਪੀਲ ਕੀਤੀ ਕਿ ਉਹ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਹੀ ਚੋਣ ਮੈਦਾਨ ਵਿਚ ਉਤਾਰਨ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕਰਦਿਆਂ ਪੂਰਨ ਭਰੋਸਾ ਪ੍ਰਗਟਾਇਆ ਕਿ ਉਹ ਬਠਿੰਡਾ ਲੋਕ ਸਭਾ ਸੀਟ ਜਿੱਤ ਕੇ ਰਾਹੁਲ ਗਾਂਧੀ ਦੀ ਝੋਲੀ ਵਿਚ ਪਾਉਣਗੇ।

ਪੂਰੀ ਖ਼ਬਰ »
     

ਟੌਹੜਾ ਪਰਵਾਰ ਮੁੜ ਅਕਾਲੀ ਦਲ ਵਿਚ ਸ਼ਾਮਲ

ਟੌਹੜਾ ਪਰਵਾਰ ਮੁੜ ਅਕਾਲੀ ਦਲ ਵਿਚ ਸ਼ਾਮਲ

ਪਟਿਆਲਾ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਟੌਹੜਾ ਅਤੇ ਬਾਦਲ ਪਰਵਾਰਾਂ ਦਰਮਿਆਨ ਟੁੱਟੀ ਸਿਆਸੀ ਸਾਂਝੀ ਮੁੜ ਕਾਇਮ ਹੋ ਗਈ ਜਦੋਂ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦਾ ਪਰਵਾਰ ਸ਼ਨਿੱਚਰਵਾਰ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਿਆ। ਟੌਹੜਾ ਪਰਵਾਰ ਅਤੇ ਹੋਰਨਾਂ ਆਗੂਆਂ ਦੀ ਅਕਾਲੀ ਦਲ ਵਿਚ ਸ਼ਮੂਲੀਅਤ ਨਾਲ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ। ਸੁਖਬੀਰ ਸਿੰਘ ਬਾਦਲ ਨੇ ਹਰਮੇਲ ਸਿੰਘ ਟੌਹੜਾ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਵੀ ਐਲਾਨ ਕੀਤਾ।

ਪੂਰੀ ਖ਼ਬਰ »
     

ਕਤਲ ਦੇ ਦੋਸ਼ੀ ਨੂੰ 'ਬੱਚਾ' ਜੰਮਣ ਲਈ ਮਿਲੀ ਪੈਰੋਲ

ਕਤਲ ਦੇ ਦੋਸ਼ੀ ਨੂੰ 'ਬੱਚਾ' ਜੰਮਣ ਲਈ ਮਿਲੀ ਪੈਰੋਲ

ਚੰਡੀਗੜ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਤਲ ਦੇ ਮਾਮਲੇ ਵਿਚ ਸਜ਼ਾ ਭੁਗਤ ਰਹੇ ਇਕ ਕੈਦੀ ਨੂੰ ਆਪਣਾ ਪਰਵਾਰ ਵਧਾਉਣ ਲਈ ਚਾਰ ਹਫ਼ਤੇ ਦੀ ਪੈਰੋਲ ਦੇ ਦਿਤੀ। ਅਦਾਲਤ ਨੇ ਇਕ ਕੈਦੀ ਵੱਲੋਂ ਦਾਇਰ ਅਰਜ਼ੀ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਸਜ਼ਾਯਾਫ਼ਤਾ ਕੈਦੀਆਂ ਨੂੰ ਵਿਆਹ ਕਰਨ ਅਤੇ ਆਪਣਾ ਪਰਵਾਰ ਵਧਾਉਣ ਦਾ ਹੱਕ ਹੈ। ਹਿਸਾਰ ਦੀ ਜੇਲ• ਵਿਚ ਬੰਦ ਅਰੁਣ ਨਾਂ ਦੇ ਕੈਦੀ ਨੇ ਅਤੀਤ ਵਿਚ ਸੁਣਾਏ ਗਏ ਕਈ ਫ਼ੈਸਲਿਆਂ ਨੂੰ ਆਧਾਰ ਬਣਾਉਂਦਿਆਂ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਬੱਚਾ ਪੈਦਾ ਕਰਨ ਲਈ ਉਸ ਨੂੰ ਆਪਣੀ ਪਤਨੀ ਨਾਲ ਰਹਿਣ ਦੀ ਇਜਾਜ਼ਤ ਦਿਤੀ ਜਾਵੇ।

ਪੂਰੀ ਖ਼ਬਰ »
     

ਪੰਜਾਬ ...