ਖਡੂਰ ਸਾਹਿਬ, 11 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਡ ਵਾਸੀ ਹਰਭਜਨ ਸਿੰਘ ਪੁੱਤਰ ਸ਼ਮੀਰ ਸਿੰਘ ਵਲੋਂ ਕਥਿਤ ਤੌਰ 'ਤੇ ਆਪਣੀ ਰਾਈਫਲ ਨਾਲ ਗੋਲੀ ਮਾਰ ਕੇ ਅਪਣੀ ਭਰਜਾਈ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਹਰਭਜਨ ਸਿੰਘ ਦੇ ਪੁੱਤਰ ਬਲਵਿੰਦਰ ਸਿੰਘ ਤੇ ਰਵਿੰਦਰ ਸਿੰਘ ਆਪਸ ਵਿਚ ਅਕਸਰ ਲੜਦੇ ਸਨ ਤੇ ਬੀਤੀ ਰਾਤ ਪਿੰਡ  ਰਾਮਪੁਰ ਭੂਤਵਿੰਡ ਵਿਖੇ ਸਥਿਤ ਕਰਿਆਨੇ ਦੀ ਦੁਕਾਨ 'ਤੇ ਇਨ੍ਹਾਂ ਦੋਵਾਂ ਦਾ ਝਗੜਾ ਹੋ ਗਿਆ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਛੁਡਵਾ ਕੇ ਅਪਣੇ ਘਰ ਲੈ ਆਏ ਤਾਂ ਇੱਥੇ ਪਹੁੰਚ ਕੇ ਰਵਿੰਦਰ ਸਿੰਘ ਨੇ ਆਪਣੇ ਪਿਤਾ ਨਾਲ ਝਗੜਾ ਸ਼ੁਰੂ ਕਰ ਦਿੱਤਾ। ਝਗੜੇ ਦੀ ਆਵਾਜ਼ ਸੁਣ ਕੇ ਨਾਲ ਦੇ ਘਰ ਵਿਚ ਰਹਿੰਦੇ ਉਸ ਦ ਭਰਾ ਨਿਰਮਲ ਸਿੰਘ, ਉਸ ਦੀ ਘਰ ਵਾਲੀ ਹਰਜਿੰਦਰ ਕੌਰ ਤੇ ਉਸ ਦਾ ਪੁੱਤਰ ਗੁਰਿੰਦਰ ਸਿੰਘ ਉਨ੍ਹਾਂ ਨੂੰ ਛੁਡਾਉਣ ਲਈ ਉਨ੍ਹਾਂ ਦੇ ਘਰ ਗਏ ਅਤੇ ਉਨ੍ਹਾਂ ਨੂੰ ਛੁਡਾ ਕੇ ਰਵਿੰਦਰ ਸਿੰਘ ਨੂੰ ਆਪਣੇ ਘਰ ਲੈ ਆਏ। ਇਸ ਤੋਂ ਬਾਅਦ ਹਰਭਜਨ ਸਿੰਘ ਨੇ ਆਪਣੇ ਘਰ ਦੀ ਛੱਤ 'ਤੇ ਚੜ੍ਹ ਕੇ ਅਪਣੀ ਰਾਈਫਲ ਨਾਲ ਅਪਣੀ ਭਰਜਾਈ ਹਰਜਿੰਦਰ ਕੌਰ (50) 'ਤੇ ਗੋਲੀ ਚਲਾ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਨੇ ਪੁੱਤਰ 'ਤੇ ਵੀ ਗੋਲੀ ਚਲਾ ਕੇ ਜ਼ਖਮੀ ਕਰ ਦਿੱਤਾ।  ਪੁਲਿਸ ਨੇ ਦੋਸ਼ੀ ਹਰਭਜਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹੋਰ ਖਬਰਾਂ »