ਕੇਜਰੀਵਾਲ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੀਆਂ ਖ਼ਬਰਾਂ ਨੂੰ ਕੀਤਾ ਰੱਦ

ਪਟਿਆਲਾ, 11 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਹ ਸਪੱਸ਼ਟ ਕੀਤਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਨਹੀਂ ਹਨ। ਉਨ•ਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਬੀਤੇ ਦਿਨੀਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਕ ਰੈਲੀ ਦੌਰਾਨ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਹੋਣਗੇ। ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਹਨ ਅਤੇ ਉਨ•ਾਂ 'ਤੇ ਕਾਫੀ ਜ਼ਿੰਮੇਵਾਰੀਆਂ ਹਨ। ਅਰਵਿੰਦ ਕੇਜੀਵਾਲ ਨੇ ਪਟਿਆਲਾ 'ਚ ਇਕ ਜਨਸਭਾ ਨੂੰ ਸੰਬੋਧਨ ਕਰਦਿਆਂ ਕਿਹਾ, ''ਮੈਂ ਦਿੱਲੀ ਦਾ ਮੁੱਖ ਮੰਤਰੀ ਹਾਂ, ਪੰਜਾਬ ਦਾ ਮੁੱਖ ਮੰਤਰੀ ਪੰਜਾਬ ਤੋਂ ਹੀ ਹੋਵੇਗਾ।'' ਇਕ ਦਿਨ ਪਹਿਲਾਂ ਮਨੀਸ਼ ਸਿਸੋਦੀਆ ਨੇ ਸਾਸ ਨਗਰ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਪੰਜਾਬ ਦੀ ਜਨਤਾ ਕੇਜਰੀਵਾਲ ਦੇ ਚਿਹਰੇ ਨੂੰ ਦੇਖ ਕੇ ਹੀ ਵੋਟ ਪਾਏ ਅਤੇ ਇਹ ਮੰਨ ਕੇ ਚੱਲੇ ਕਿ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਹੋਣਗੇ। ਮੁੱਖ ਮੰਤਰੀ ਭਾਵੇਂ ਕੋਈ ਵੀ ਹੋਵੇ ਪਰ ਪੰਜਾਬ ਦੀ ਜਨਤਾ ਨਾਲ ਜਿਹੜੇ ਵਾਅਦੇ ਕੀਤੇ ਗਏ ਹਨ, ਉਹ ਅਰਵਿੰਦ ਕੇਜਰੀਵਾਲ ਹੀ ਪੂਰੇ ਕਰਨਗੇ। ਉਥੇ ਹੀ ਕੇਜਰੀਵਾਲ ਦੇ ਪੰਜਾਬ 'ਚ ਮੁੱਖ ਮੰਤਰੀ ਉਮੀਦਵਾਰ ਹੋਣ ਦੀ ਖ਼ਬਰ ਸਾਹਮਣੇ ਆਉਣ 'ਤੇ ਭਾਜਪਾ ਨੇਤਾ ਵਿਜੇ ਵਿਜੇਂਦਰ ਗੁਪਤਾ ਨੇ ਇਸ 'ਤੇ ਸਵਾਲ ਖੜਾ ਕਰਦਿਆਂ ਕਿਹਾ ਕਿ ਹੁਣ ਦਿੱਲੀ ਵਾਲਿਆਂ ਲਈ ਕੀਤੇ ਗਏ ਵਾਅਦਿਆਂ ਦਾ ਕੀ ਹੋਵੇਗਾ।  

ਹੋਰ ਖਬਰਾਂ »