ਨਵੀਂ ਦਿੱਲੀ, 18 ਜੂਨ (ਹਮਦਰਦ ਨਿਊਜ਼ ਸਰਵਿਸ) : ਆਮ ਆਦਮੀ ਪਾਰਟੀ (ਆਪ) ਦੇ ਸੰਸਥਾਪਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਉਪਜ ਦਾ ਲੋੜੀਂਦਾ ਮੁੱਲ ਦਿਵਾਉਣ ਵਿੱਚ ਕੇਂਦਰ ਦੀ ਅਸਫ਼ਲਤਾ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਨੂੰ ਅਹਿਮ ਦੱਸਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਸਮੱਸਿਆ ਦੇ ਹੱਲ 'ਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ 'ਆਪ' ਦੇ ਕਿਸਾਨ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਦੀ ਤਰਜ਼ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਵੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਕੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ।
ਕੇਜਰੀਵਾਲ ਨੇ ਕਿਸਾਨਾਂ ਦੀ ਬਦਹਾਲੀ ਲਈ ਕਾਂਗਰਸ ਅਤੇ ਭਾਜਪਾ ਨੂੰ ਇੱਕ ਬਰਾਬਰ ਜ਼ਿੰਮੇਦਾਰ ਠਹਿਰਾਉਂਦੇ ਹੋਏ ਸਮਾਗਮ ਵਿੱਚ ਕਿਸਾਨ ਪ੍ਰਤੀਨਿਧੀਆਂ ਵੱਲੋਂ 15 ਜੁਲਾਈ ਤੋਂ 26 ਨਵੰਬਰ ਤੱਕ ਦੇਸ਼ ਭਰ ਵਿੱਚ ਕੀਤੇ ਜਾਣ ਵਾਲੇ ਕਿਸਾਨ ਅੰਦੋਲਨ ਦੀ ਰੂਪਰੇਖਾ ਨੂੰ ਮਨਜ਼ੂਰੀ ਦਿੱਤੀ। ਉਨ੍ਹਾਂ ਨੇ ਕਰਜ਼ ਮੁਆਫ਼ੀ ਨੂੰ ਨਾਕਾਫ਼ੀ ਦੱਸਦੇ ਹੋਏ ਕਿਸਾਨਾਂ ਨੂੰ ਕਰਜ਼ ਤੋਂ ਮੁਕਤੀ ਦਿਵਾਉਣ ਵਾਲੀ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਕੇਜਰੀਵਾਲ ਨੇ ਕਿਹਾ ਕਿਭਾਜਪਾ ਦੀਕੇਂਦਰ ਸਰਕਾ ਰਨੇ ਕਾਂਗਰਸ ਤੋਂ ਦੋ ਕਦਮ ਅੱਗੇ ਜਾ ਕੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਖ਼ਲ ਕਰਕੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕਰਕੇ ਕਿਸਾਨਾਂ ਲਾ ਆਪਣੀ ਵਾਅਦਾ ਖਿਲਾਫੀ ਦਾ ਸਬੂਤ ਵੀ ਦੇ ਦਿੱਤਾ ਹੈ। ਉਨ੍ਹਾਂ ਨੇ 20 ਸੂਬਿਆਂ ਤੋਂ ਆਏ ਪਾਰਟੀ ਦੇ ਕਿਸਾਨ ਪ੍ਰਤੀਨਿਧੀਆਂ ਨੂੰ ਕੇਂਦਰ ਸਰਕਾਰ ਦਾ ਇਹ ਹਲਫ਼ਨਾਮਾ ਦੇਸ਼ ਦੇ ਹਰ ਕਿਸਾਨ ਦੇ ਘਰ ਤੱਕ ਪਹੁੰਚਣ ਦਾ ਸੱਦਾ ਦਿੱਤਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਪਿਛਲੇ ਸਾਲ ਫ਼ਸਲ ਖਰਾਬ ਮੌਸਮ ਕਾਰਨ ਬਰਬਾਦ ਹੋਣ 'ਤੇ ਆਪ ਸਰਕਾਰ ਨੇ ਕਿਸਾਨਾਂ ਲੂੰ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ ਮੁਆਵਜ਼ਾ ਦਿੱਤਾ ਸੀ। ਜੇਕਰ ਦਿੱਲੀ ਸਰਕਾਰ ਇਹ ਪਹਿਲ ਕਰ ਸਕਦੀ ਹੈ ਤਾਂ ਹੋਰ ਸਰਕਾਰਾਂ ਕਿਉਂ ਨਹੀਂ ਕਰ ਸਕਦੀਆਂ।
ਇਸ ਤੋਂ ਪਹਿਲਾਂ ਪਾਰਟੀ ਦੀ ਦਿੱਲੀ ਇਕਾਈ ਦੇ ਇੰਚਾਰ ਅਤੇ ਦਿੱਲੀ ਦੇ ਖੇਤੀਬਾੜੀ ਅਤੇ ਮੰਡੀ ਮਾਮਲਿਆਂ ਦੇ ਮੰਤਰੀ ਗੋਪਾਲ ਰਾਏ ਨੇ ਸਮਾਗਮ ਵਿੱਚ ਜਾਰੀ ਮੰਗ ਪੱਤਰ ਦੇ ਹਵਾਲੇ ਨਾਲ ਕਿਸਾਨਾਂ ਦੀ ਸਮੱਸਿਆ 'ਤੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣ, ਮੰਦਸੌਰ ਵਿੱਚ ਪੁਲਿਸ ਗੋਲੀਬਾਰੀ 'ਚ ਮਾਰੇ ਗਏ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ ਮੁਆਜ਼ਾ ਦੇਣ ਤੇ ਵਿਕਾਸ ਲਈ ਹਰੇਕ ਪਿੰਡ ਨੂੰ ਦੋ ਕਰੋੜ ਰੁਪਏ ਦਾ ਫੰਡ ਜਾਰੀ ਕਰਨ ਦੀ ਮੰਗ ਕੀਤੀ।
ਗੋਪਾਲ ਰਾਏ ਨੇ ਦੇਸ਼ ਵਿਆਪੀ ਅੰਦੋਲਨ ਦੀ ਰੂਪ-ਰੇਖਾ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ 15 ਜੁਲਾਈ ਤੋਂ ਆਪ ਦੀ ਕਿਸਾਨ ਇਕਾਈ ਮੱਧ ਪ੍ਰਦੇਸ਼ ਤੋਂ ਕਿਸਾਨ ਸੰਮੇਲਨ ਦਾ ਆਜ਼ਾਗ ਕਰੇਗੀ। ਇਸ ਲੜੀ ਵਿੱਚਦਿੱਲੀ ਵਿੱਚ ਜੰਤਰ-ਮੰਤਰ 'ਤੇ 2 ਅਕਤੂਬਰ ਨੂੰ ਘਰਨਾ ਅਤੇ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਮੌਕੇ 'ਤੇ ਦੇਸ਼ ਪੱਧਰੀ ਅੰਦੋਲਨ ਕੀਤਾ ਜਾਵੇਗਾ।  

ਹੋਰ ਖਬਰਾਂ »