ਇਸਲਾਮਾਬਾਦ,16 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਕਰੀ ਚੋਰੀ ਦੇ ਸ਼ੱਕ ਵਿੱਚ ਇੱਕ 14 ਸਾਲਾ ਮੁੰਡੇ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮੁਹੰਮਦ ਆਮਿਰ ਦੇ ਪਰਿਵਾਰ ਦਾ ਦੋਸ਼ ਹੈ ਕਿ ਉਚ ਸ਼ਰੀਫ ਸ਼ਹਿਰ ਵਿੱਚ ਇੱਕ ਬੱਕਰੀ ਚੋਰੀ ਹੋਣ ਦੇ ਸ਼ੱਕ ਵਿੱਚ ਉਨ੍ਹਾਂ ਦੇ ਮੁੰਡੇ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਪੀੜਤ ਪਰਿਵਾਰ ਨੇ ਪੁਲਿਸ ਨੂੰ ਬੱਕਰੀ ਮਾਲਕ ਸਮੇਤ ਕਈ ਸ਼ੱਕੀਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਗੁਹਾਰ ਲਾਈ, ਪਰ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਮਨ੍ਹਾ ਕਰ ਦਿੱਤਾ। ਇਸ 'ਤੇ ਵਾਰਸਾਂ ਨੇ ਪ੍ਰਦਰਸ਼ਨ ਕਰਦੇ ਹੋਏ ਟ੍ਰੈਫਿਕ ਜਾਮ ਕਰ ਦਿੱਤਾ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਮੁਤਾਬਕ ਮ੍ਰਿਤਕ ਮੁੰਡੇ ਦੀ ਲਾਸ਼ ਭੇਦਭਰੇ ਹਾਲਾਤ ਵਿੱਚ ਬਰਾਮਦ ਹੋਈ ਹੈ। ਇਸ ਤੋਂ ਬਾਅਦ ਉਚ ਸ਼ਰੀਫ਼ ਪੁਲਿਸ ਨੇ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਬਾਅਦ ਹੀ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ।  

ਹੋਰ ਖਬਰਾਂ »