ਪੰਜ ਲੱਖ ਰੁਪਏ ਸਮੇਤ ਪੁੱਤਰ ਨੂੰ ਨੌਕਰੀ ਦੇਣ ਦਾ ਐਲਾਨ

ਲੁਧਿਆਣਾ, 17 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਪਾਦਰੀ ਸੁਲਤਾਨ ਮਸੀਹ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਲਈ ਪੁਲਿਸ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਦਾ ਗਠਨ ਕੀਤਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪਾਦਰੀ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ ਤੇ ਉਸ ਦੇ ਪੁੱਤਰ ਨੂੰ ਪੁਲਿਸ ਵਿਭਾਗ ਵਿਚ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਆਰਐੱਨ ਢੋਕੇ ਨੇ ਦੱਸਿਆ ਕਿ ਅਪਰਾਧੀਆਂ ਤਕ ਜਲਦ ਤੋਂ ਜਲਦ ਪੁੱਜਣ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ, ਗਗਨਅਜੀਤ ਸਿੰਘ ਦੀ ਅਗਵਾਈ 'ਚ 'ਸਿਟ' ਦਾ ਗਠਨ ਕੀਤਾ ਗਿਆ ਹੈ ਇਨ੍ਹਾਂ 'ਚ ਏਸੀਪੀ ਮਨਿੰਦਰ ਬੇਦੀ, ਐੱਸਐੱਚਓ ਸਲੇਮ ਟਾਬਰੀ ਅਮਨਦੀਪ ਸਿੰਘ ਬਰਾੜ 'ਸਿਟ' 'ਚ ਸ਼ਾਮਲ ਹਨ ਉਨ੍ਹਾਂ ਕਿਹਾ ਕਿ ਹੱਤਿਆ ਮਾਮਲੇ 'ਚ ਪੁਲਿਸ ਦੇ ਹੱਥ ਸੀਸੀਟੀਵੀ ਕੈਮਰੇ ਦੀ ਫੁਟੇਜ ਲੱਗੀ ਹੈ ਅਜੇ ਨੌਜਵਾਨਾਂ ਦੀ ਪਛਾਣ ਨਹੀਂ ਹੋਈ ਹੈ, ਜਲਦੀ ਹੀ ਉਨ੍ਹਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਪਾਦਰੀ ਦੇ ਕਾਤਲਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ ਪਾਦਰੀ ਦੀ ਹੱਤਿਆ ਦੇ ਬਾਅਦ ਸੋਸ਼ਲ ਸਾਈਟ 'ਤੇ ਕੁਝ ਗਲਤ ਮੈਸੇਜ ਪੋਸਟ ਕਰਨ ਵਾਲਿਆਂ 'ਤੇ ਪੁਲਿਸ ਦੀ ਪੈਨੀ ਨਜ਼ਰ ਹੈ ਦੱਸਿਆ ਜਾਂਦਾ ਹੈ ਕਿ ਇਸ ਸਬੰਧ 'ਚ ਪੁਲਿਸ ਕਮਿਸ਼ਨਰ ਨੇ ਆਈਟੀ ਵਿੰਗ ਨੂੰ ਵਿਸ਼ੇਸ਼ ਹਿਦਾਇਤ ਦਿੱਤੀ ਹੈ ਤਾਕਿ ਅਜਿਹੇ ਸ਼ਰਾਰਤੀ ਤੱਤਾਂ 'ਤੇ ਨਕੇਲ ਕੱਸੀ ਜਾ ਸਕੇ ਸੀਪੀ ਢੋਕੇ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਗ਼ਲਤ ਪੋਸਟ ਪਾਉਣ ਵਾਲੇ ਵਿਅਕਤੀ ਨੇ ਇਕ ਹੋਰ ਪੋਸਟ ਪਾ ਕੇ ਆਪਣੀ ਗ਼ਲਤੀ ਲਈ ਮਾਫ਼ੀ ਮੰਗੀ ਹੈ ਪ੍ਰੰਤੂ ਪੁਲਿਸ ਇਨ੍ਹਾਂ ਮਾਮਲਿਆਂ 'ਚ ਸਖ਼ਤੀ ਨਾਲ ਪੇਸ਼ ਆਏਗੀ ਅਤੇ ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਇਸ ਮਾਮਲੇ 'ਚ ਪੁਲਿਸ ਦੀ ਟੀਮ ਵਿਸ਼ੇਸ਼ ਕੰਮ ਕਰ ਰਹੀ ਹੈ

ਹੋਰ ਖਬਰਾਂ »

ਪੰਜਾਬ