ਕਾਹਨੂੰਵਾਨ, 11 ਅਗਸਤ (ਹਮਦਰਦ ਨਿਊਜ਼ ਸਰਵਿਸ) : ਨਜ਼ਦੀਕੀ ਕਸਬਾ ਪੁਰਾਣਾ ਸ਼ਾਲਾ ਤੋਂ ਵਿਦੇਸ਼ ਗਏ ਨੌਜਵਾਨ ਜਸਪਾਲ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਘਰ ਪੁੱਜਣ ਮਗਰੋਂ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਜਸਪਾਲ ਸਿੰਘ ਦੇ ਪਿਤਾ ਬਲਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਛੇ ਮਹੀਨੇ ਪਹਿਲਾਂ ਅਮਰੀਕਾ ਗਿਆ ਸੀ।  ਤਿੰਨ ਮਹੀਨੇ ਪਹਿਲਾਂ ਉਹ ਨਿਊਯਾਰਕ ਵਿਚ ਇਕ ਪੈਟਰੋਲ ਪੰਪ 'ਤੇ ਕੰਮ 'ਤੇ ਲੱਗ ਗਿਆ। 30 ਜੁਲਾਈ ਨੂੰ ਤੇਜ਼ ਰਫਤਾਰ ਟੈਕਸੀ ਦੀ ਫੇਟ ਵੱਜਣ ਨਾਲ ਜਸਪਾਲ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਸਪਾਲ ਸਿੰਘ ਦੀ ਦੇਹ ਪੁੱਜਣ 'ਤੇ ਸਸਕਾਰ ਕਰ ਦਿੱਤਾ ਗਿਆ।

ਹੋਰ ਖਬਰਾਂ »