ਐਨਆਰਆਈ ਤੇ ਦੋਵਾਂ ਗੁੱਟਾਂ ਦੇ ਪ੍ਰਧਾਨ ਵੀ ਸ਼ਾਮਲ

ਮੋਗਾ, 12 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਪਿੰਡ ਸੱਦਾ ਸਿੰਘ ਵਾਲਾ ਵਿਚ ਐਤਵਾਰ ਨੂੰ ਅਕਾਲੀ-ਕਾਂਗਰਸੀ ਸਮਰਥਕਾਂ ਵਿਚ ਹੋਈ ਖੂਨੀ ਝੜਪ ਨਾਲ ਸਬੰਧਤ ਪੁਲਿਸ ਨੇ 35 ਲੋਕਾਂ 'ਤੇ ਕੇਸ ਦਰਜ ਕੀਤਾ ਹੈ। ਦੋਸ਼ੀਆਂ ਵਿਚ ਐਨਆਰਆਈ ਅਤੇ ਦੋਵੇਂ ਗੁੱਟਾਂ ਦੇ ਪ੍ਰਧਾਨਾਂ ਤੋਂ ਇਲਾਵਾ ਪਿੰਡ ਦੀ ਮਹਿਲਾ ਸਰਪੰਚ ਦਾ ਬੇਟਾ ਵੀ ਸ਼ਾਮਲ ਹੈ। ਡੀਐਸਪੀ ਸਿਟੀ ਗੋਬਿੰਦਰ ਸਿੰਘ ਨੇ ਕਿਹਾ ਕਿ ਸਿਵਲ ਹਸਪਤਾਲ ਵਿਚ ਭਰਤੀ ਬਲਵੰਤ ਸਿੰਘ ਨਿਵਾਸੀ ਪਿੰਡ ਸੱਦਾ ਸਿੰਘ ਵਾਲਾ ਦੇ ਬਿਆਨ 'ਤੇ 18 ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਵਿਚ ਗੁਰਭੇਜ ਸਿੰਘ, ਰੇਸ਼ਮ ਸਿੰਘ, ਗੁਰਤੇਜ ਸਿੰਘ, ਰਜਿੰਦਰ ਸਿੰਘ, ਗੁਰਮੇਲ ਸਿੰਘ, ਲਵਪ੍ਰੀਤ, ਬਲਜੀਤ, ਜਸਵੀਰ ਸਿੰਘ, ਸੁਖਚੈਨ ਸਿੰਘ, ਰਘਵੀਰ ਸਿੰਘ, ਚੰਦ ਸਿੰਘ, ਰਣਜੋਤ ਸਿੰਘ, ਸੋਬਾ ਸਿੰਘ, ਮੇਜਰ ਸਿੰਘ, ਸਰਬਜੀਤ ਸਿੰਘ, ਜੱਗਾ ਸਿੰਘ, ਇੰਦਰਜੀਤ ਸਿੰਘ ਅਤੇ ਸ਼ਵਿੰਦਰ ਸਿੰਘ ਸ਼ਾਮਲ ਹਨ। ਦੂਜੇ ਗੁੱਟ ਦੇ ਚੰਦ ਸਿੰਘ ਦੇ ਬਿਆਨ 'ਤੇ 17 ਦੋਸ਼ੀਆਂ ਦੇ ਖ਼ਿਲਾਫ਼  ਕੇਸ ਦਰਜ ਕੀਤਾ ਹੈ। ਇਨ੍ਹਾਂ ਵਿਚ ਸ਼ਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਸਿੰਗਾਰਾ ਸਿੰਘ, ਪ੍ਰੀਤਮ ਸਿੰਘ, ਬਲਰਾਜ ਸਿੰਘ, ਸੁਖਜਿੰਦਰ ਸਿੰਘ, ਗੋਪਾਲ ਸਿੰਘ, ਗੁਰਮੁਖ ਸਿੰਘ, ਚਮਕੌਰ ਸਿੰਘ ਉਰਫ ਕੋਰੀ, ਗੁਲਵੰਤ ਸਿੰਘ, ਬਲਵੰਤ ਸਿੰਘ ਉਰਫ ਬੰਤਾ ਤੋਂ ਇਲਾਵਾ 5-6 ਅਣਪਛਾਤਿਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਜ਼ਿਕਰਯੋਗ ਹੈ ਕਿ  ਪਿੰਡ ਸੱਦਾ ਸਿੰਘ ਵਾਲਾ ਵਿਚ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਲਈ ਗੁਰਦੁਆਰਾ ਸਾਹਿਬ ਵਿਚ ਦੋ ਗੁੱਟਾਂ ਵਿਚ ਖੂਨੀ ਝੜਪ ਹੋਈ। ਇਸ ਦੌਰਾਨ ਤਲਵਾਰਾਂ ਚੱਲੀਆਂ ਤੇ ਧੱਕਾਮੁੱਕੀ ਦੌਰਾਨ ਕਈਆਂ ਦੀਆਂ ਪੱਗਾਂ ਵੀ ਉਤਰ ਗਈਆਂ। ਕਈਆਂ ਨੇ ਭੱਜ ਕੇ ਜਾਨ ਬਚਾਈ। ਇਸ ਦੌਰਾਨ ਇਕ ਮਹਿਲਾ ਸਮੇਤ 7 ਲੋਕ ਜ਼ਖਮੀ ਹੋ ਗਏ ਸੀ। ਉਹ ਸਥਾਨਕ ਸਿਵਲ ਹਸਪਤਾਲ ਵਿਚ ਦਾਖ਼ਲ ਹਨ। ਪਿੰਡ ਸੱਦਾ ਸਿੰਘ ਵਾਲਾ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁਟਾਂ ਵਿਚ ਕਰੀਬ ਢਾਈ ਮਹੀਨੇ ਤੋਂ ਟਕਰਾ ਦੀ ਸਥਿਤੀ ਬਣੀ ਹੋਈ ਹੈ।

ਹੋਰ ਖਬਰਾਂ »