ਪਲਾਨੋ : 12 ਸਤੰਬਰ : (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਉਪ ਨਗਰ ਡਲਾਸ ਦੇ ਇੱਕ ਘਰ 'ਚ ਫੁੱਟਬਾਲ ਮੈਚ ਦੇਖਣ ਲਈ ਇਕੱਤਰ ਹੋਏ ਲੋਕਾਂ 'ਤੇ ਹਮਲਾਵਰ ਵੱਲੋਂ ਅੰਨੇਵਾਹ ਫਾਇਰਿੰਗ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਫਾਇਰਿੰਗ 'ਚ 8 ਲੋਕਾਂ ਦੀ ਮੌਤ ਹੋ ਗਈ। ਦੱਸ ਦੀਏ ਕਿ ਬਾਅਦ 'ਚ ਪੁਲਿਸ ਨੇ ਹਮਲਾਵਰ ਨੂੰ ਵੀ ਮਾਰ ਗਿਰਾਇਆ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕਰੀਬ 8 ਵਜੇ ਗੋਲੀਬਾਰੀ ਦੀ ਸੂਚਨਾ ਮਿਲਣ 'ਤੇ ਘਟਨਾ ਸਥਾਨ 'ਤੇ ਪਹੁੰਚੇ ਇੱਕ ਅਧਿਕਾਰੀ ਨੇ ਹਮਲਾਵਰ 'ਤੇ ਗੋਲੀ ਚਲਾਈ, ਜਿਸ ਤੋਂ ਬਾਅਦ ਉਹ ਢੇਰ ਹੋਇਆ । ਪੁਲਿਸ ਨੇ ਦੱਸਿਆ ਕਿ ਘਟਨਾ ਸਥਾਨ 'ਤੇ 9 ਹੋਰ ਲੋਕ ਸਨ, ਜਿਨਾਂ ਨੂੰ ਗੋਲੀਆਂ ਲੱਗੀਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨਾਂ 'ਚ ਸੱਤ ਦੀ ਮੌਕੇ 'ਤੇ ਹੀ ਮੌਤ ਹੋਗਈ। ਉਨਾਂ ਦੱਸਿਆ ਕਿ ਦੋ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਇੱਕ ਦੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਮੌਤ ਹੋ ਗਈ। ਪੁਲਿਸ ਬੁਲਾਰੇ ਡੇਵਿਡ ਟਿਲੇ ਨੇ ਕਿਹਾ ਕਿ ਪਹਿਲੀ ਵਾਰ ਘਟਨਾ ਸਥਾਨ 'ਤੇ ਪਹੁੰਚਣ ਵਾਲੇ ਪੁਲਿਸ ਅਧਿਕਾਰੀ ਨੇ ਘਰ ਅੰਦਰ ਗੋਲੀਆਂ ਚਲਾਉਣ ਦੀ ਆਵਾਜ਼ ਸੁਣੀ। ਅਧਿਕਾਰੀ ਨੇ ਦੱਸਿਆ ਕਿ ਉਹ ਪਿੱਛੋਂ ਦੀ ਮਕਾਨ ਅੰਦਰ ਗਿਆ ਤਾਂ ਉਸ ਨੇ ਲਾਸ਼ਾਂ ਦੇਖੀਆਂ। ਪੁਲਿਸ ਨੇ ਹਾਲੇ ਤੱਕ ਮਾਰੇ ਗਏ ਵਿਅਕਤੀਆਂ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਮੁਤਾਬਕ ਹਮਲਾਵਰ ਘਰ 'ਚ ਰਹਿੰਦੇ ਲੋਕਾਂ ਦਾ ਜਾਣਕਾਰ ਸੀ।

ਹੋਰ ਖਬਰਾਂ »

ਅੰਤਰਰਾਸ਼ਟਰੀ