ਅੰਮ੍ਰਿਤਸਰ : 12 ਸਤੰਬਰ : (ਹਮਦਰਦ ਨਿਊਜ਼ ਸਰਵਿਸ) :  ਹਰਿਆਣਾ ਦੇ ਗੁਰੂਗ੍ਰਾਮ 'ਚ ਦਿਲ ਕੰਬਾਉਣ ਵਾਲੀ ਪ੍ਰਦੂਮਨ ਹੱਤਿਆ ਦੀ ਘਟਨਾ ਤੋਂ ਬਾਅਦ ਹੁਣ ਪੰਜਾਬ ਦੀ ਗੁਰੂ ਨਗਰੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਮਲਿਕਪੁਰ 'ਚ ਇੱਕ 5 ਸਾਲਾ ਬੱਚੇ ਦੀ ਗਲਾ 
ਘੁੱਟ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੱਚੇ ਦੀ ਪਹਿਚਾਣ ਪਿੰਡ ਮਲਿਕਪੁਰ ਦੇ ਰਹਿਣ ਵਾਲੇ ਸ਼ੁਭਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਪਿਛਲੀ ਸ਼ਾਮ 6 ਵਜੇ ਘਰ ਤੋਂ ਖੇਡਣ ਲਈ ਗਿਆ ਸੀ ਅਤੇ ਵਾਪਸ ਨਹੀਂ ਪਰਤਿਆ। ਉਸ ਦੀ ਲਾਸ਼ ਅੱਜ ਪਿੰਡ 'ਚ ਹੀ ਤੂੜੀ ਵਾਲੇ ਕਮਰੇ 'ਚੋਂ ਮਿਲੀ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ ਬੱਚਾ ਉਸ ਦੇ ਟਰੈਕਟਰ 'ਤੇ ਲਕੀਰਾਂ ਮਾਰ ਰਿਹਾ ਸੀ। ਦੋਸ਼ੀ ਨੇ ਦੱਸਿਆ ਕਿ ਇਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।

ਹੋਰ ਖਬਰਾਂ »