ਚੰਡੀਗੜ• : 11 ਅਕਤੂਬਰ : (ਪੱਤਰ ਪ੍ਰੇਰਕ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ਿਲਮ ਅਭਿਨੇਤਰੀ ਰਾਖ਼ੀ ਸਾਂਵਤ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੀਏ ਕਿ ਭਗਵਾਨ ਬਾਲਮਿਕ ਬਾਰੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਰਾਖ਼ੀ ਸਾਂਵਤ ਖਿਲਾਫ਼ ਕੇਸ ਦਰਜ ਹੋਇਆ ਸੀ। ਰਾਖ਼ੀ ਸਾਂਵਤ ਨੇ ਇਸ ਨੂੰ ਰੱਦ ਕਰਨ ਲਈ ਹਾਈ ਕੋਰਟ 'ਚ ਅਰਜ਼ੀ ਦਾਇਰ ਕੀਤੀ ਹੋਈ ਹੈ। ਇਸ 'ਤੇ ਅੱਜ ਹਾਈ ਕੋਰਟ 'ਚ ਸੁਣਵਾਈ ਹੋਈ। ਰਾਖ਼ੀ ਸਾਂਵਤ ਖਿਲਾਫ਼ ਭਗਵਾਨ ਬਾਲਮਿਕ 'ਤੇ ਇਤਰਾਜ਼ਯੋਗ ਟਿੱਪਣੀ ਦੇ ਦੋਸ਼ ਹੇਠ ਲੁਧਿਆਣਾ 'ਚ ਸ਼ਿਕਾਇਤ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਅਦਾਲਤ 'ਚ ਪੇਸ਼ ਨਾ ਹੋਣ 'ਤੇ ਲੁਧਿਆਣਾ ਅਦਾਲਤ ਵੱਲੋਂ ਰਾਖ਼ੀ ਸਾਂਵਤ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਰਾਖ਼ੀ ਨੂੰ ਗ੍ਰਿਫ਼ਤਾਰ ਕਰਨ ਪੰਜਾਬ ਪੁਲਿਸ ਦੀ ਟੀਮ ਮੁੰਬਈ ਵੀ ਗਈ ਸੀ, ਪਰ ਉਹ ਨਹੀਂ ਮਿਲੀ ਸੀ। ਬਾਅਦ 'ਚ ਰਾਖ਼ੀ ਲੁਧਿਆਣਾ ਦੀ ਅਦਾਲਤ 'ਚ ਪੇਸ਼ ਹੋਈ ਸੀ। ਇਸ ਤੋਂ ਬਾਅਦ ਰਾਖ਼ੀ ਸਾਂਵਤ ਨੇ ਮਾਮਲੇ ਨੂੰ ਰੱਦ ਕਰਨ ਲਈ ਹਾਈ ਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ। ਅਰਜ਼ੀ 'ਚ ਕਿਹਾ ਗਿਆ ਹੈ ਕਿ ਉਨ•ਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਇਸ ਸਬੰਧ 'ਚ ਉਨ•ਾਂ ਨੇ ਅਦਾਲਤ ਅਤੇ ਜਨਤਕ ਤੌਰ 'ਤੇ ਮੁਆਫ਼ੀ ਵੀ ਮੰਗ ਲਈ ਹੈ। ਅਜਿਹੇ 'ਚ ਇਹ ਮਾਮਲਾ ਰੱਦ ਕੀਤਾ ਜਾਵੇ। ਰਾਖ਼ੀ ਦੀ ਅਰਜ਼ੀ 'ਤੇ ਹਾਈ ਕੋਰਟ ਨੇ ਸੁਣਵਾਈ ਕੀਤੀ। ਅਦਾਲਤ ਨੇ ਇਸ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਇਸ ਸਬੰਧ 'ਚ ਪੰਜਾਬ ਸਰਕਾਰ ਨੂੰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ। 

ਹੋਰ ਖਬਰਾਂ »