ਇਸਲਾਮਾਬਾਦ, 12 ਅਕਤੂਬਰ (ਹਮਦਰਦ ਬਿਊਰੋ) : ਪਾਕਿਸਤਾਨ ਚੋਣ ਕਮਿਸ਼ਨ ਨੇ ਪਾਕਿਸਤਾਨ ਦੀ ਮੁੱਖ ਵਿਰੋਧੀ ਪਾਰਟੀ ਪੀਟੀਆਈ ਦੇ ਪ੍ਰਧਾਨ ਇਮਰਾਨ ਖਾਨ ਵਿਰੁੱਧ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਇਮਰਾਨ ਨੇ ਵਾਰ-ਵਾਰ ਅਦਾਲਤ ਦੀਆਂ ਨੀਤੀਆਂ ਦਾ ਉਲੰਘਣ ਕੀਤਾ ਹੈ। ਇਸ ’ਤੇ ਉਸ ਨੇ ਚੋਣ ਕਮਿਸ਼ਨ ਕੋਲੋਂ ਕੋਈ ਲਿਖਤੀ ਮੁਆਫੀ  ਵੀ ਨਹੀਂ ਮੰਗੀ ਸੀ। ਇਸ ਮਾਮਲੇ ਦੀ ਸੁਣਵਾਈ ਚੋਣ ਕਮਿਸ਼ਨ ਦੀ ਪੰਜ ਮੈਂਬਰੀ ਬੈਂਚ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਦੇ ਮੁੱਖੀ ਮੁੱਖ ਚੋਣ ਕਮਿਸ਼ਨਰ ਸਰਦਾਰ ਮੁਹੰਮਦ ਰਜਾ ਹਨ।  ਬੈਂਚ ਨੇ ਇਮਰਾਨ ਖਾਨ ਨੂੰ 26 ਅਕਤੂਬਰ ਜਾਂ ਉਸ ਤੋਂ ਪਹਿਲਾਂ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿਚਕਾਰ ਇਮਰਾਨ ਖਾਨ ਦੇ ਵਕੀਲ ਬਾਬਰ ਅਵਾਨ ਨੇ ਦੱਸਿਆ ਕਿ ਉਹ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਗੇ।  ਉਨ੍ਹਾਂ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ ਤਾਂ ਅਜਿਹੇ ਵਿੱਚ ਚੋਣ ਕਮਿਸ਼ਨ ਇਸ ਮਸਲੇ ਵਿੱਚ ਕੋਈ ਫੈਸਲਾ ਨਹੀਂ ਦੇ ਸਕਦਾ ਹੈ।

ਹੋਰ ਖਬਰਾਂ »