9 ਨਵੰਬਰ ਨੂੰ ਵੋਟਿੰਗ ਤੇ 18 ਦਸੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਨਵੀਂ ਦਿੱਲੀ, 12 ਅਕਤੂਬਰ (ਹਮਦਰਦ ਬਿਊਰੋ) : ਚੋਣ ਕਮਿਸ਼ਨ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਵਿੱਚ ਇੱਕ ਹੀ ਪੜਾਅ ਵਿੱਚ 9 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 18 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਵਾਰ ਸੂਬੇ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੀਵੀਪੀਏਟੀ ਦੀ ਵਰਤੋਂ ਹੋਵੇਗੀ। ਦੇਸ਼ ਵਿੱਚ ਹਿਮਾਚਲ ਅਜਿਹਾ ਸੂਬਾ ਹੋਵੇਗਾ ਜਿੱਥੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੀਵੀਪੀਏਟੀ ਮਸ਼ੀਨਾਂ ਦੀ ਵਰਤੋਂ ਹੋਵੇਗੀ। ਚੋਣਾਂ ਦੇ ਐਲਾਨ ਦੇ ਨਾਲ ਹੀ ਹਿਮਾਚਲ ਵਿੱਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਅੱਜ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ। ਹਾਲਾਂਕਿ ਇਹ ਤੈਅ ਮੰਨਿਆ ਜਾ ਰਿਹਾ ਹੈ ਕਿ ਗੁਜਰਾਤ ਚੋਣਾਂ ਵੀ 18 ਦਸੰਬਰ ਤੋਂ ਪਹਿਲਾਂ ਹੀ ਹੋਣਗੀਆਂ। ਮੁੱਖ ਚੋਣ ਕਮਿਸ਼ਨਰ ਅਚਲ ਕੁਮਾਰ ਜਿਓਤੀ ਨੇ ਇੱਥੇ ਹਿਮਾਚਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸੂਬੇ ਵਿੱਚ ਨਿਰਪੱਖ ਚੋਣਾਂ ਲਈ ਵੱਡੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ’ਤੇ ਅਰਧ ਫੌਜੀ ਦਸਤੇ ਤਾਇਨਾਤ ਕੀਤੇ ਜਾਣਗੇ।  

ਹੋਰ ਖਬਰਾਂ »