ਵਾਸ਼ਿੰਗਟਨ,30 ਅਕਤੂਬਰ (ਹ.ਬ.) : ਅਮਰੀਕਾ ਦੇ ਵਿਦੇਸ਼ ਮੰਤਰੀ ਰੈਕਸ ਟਿਲਰਸਨ ਨੇ ਕਿਹਾ ਕਿ ਉਨ੍ਹਾਂ ਦੇ ਪਾਕਿਸਤਾਨ ਦੌਰੇ ਦਾ ਮਕਸਦ ਅੱਤਵਾਦ ਦੇ ਮੁੱਦੇ 'ਤੇ ਉਥੇ ਦੀ ਸਰਕਾਰ ਅਤੇ ਨਾਗਰਿਕਾਂ ਨੂੰ ਭਾਸ਼ਣ ਦੇਣਾ ਨਹੀਂ ਬਲਕਿ ਇਹ ਦੱਸਣਾ ਸੀ ਕਿ ਅਮਰੀਕਾ ਕਿਸੇ ਵੀ ਸਥਿਤੀ ਵਿਚ ਦੱਖਣੀ ਏਸ਼ੀਆ ਤੋਂ ਅੱਤਵਾਦ ਦੇ ਖਾਤਮੇ ਨੂੰ ਲੈ ਕੇ ਪ੍ਰਤੀਬੱਧ ਹੈ।
ਟਿਲਰਸਨ ਨੇ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਜਾਰੀ ਲੜਾਈ ਵਿਚ ਪਾਕਿਸਤਾਨ ਦੇ ਸਮਰਥਨ ਬਗੈਰ ਵੀ ਅਮਰੀਕਾ ਇਸ ਦੇ ਖਾਤਮੇ ਨੂੰ ਲੈ ਕੇ ਪ੍ਰਤੀਬੱਧ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕੀ ਵਿਦੇਸ਼ ਮੰਤਰੀ ਨੇ ਅਪਣੇ ਬਿਆਨ ਨੂੰ ਕਿਸੇ ਤਰ੍ਹਾਂ ਦੀ ਧਮਕੀ ਹੋਣ ਤੋਂ ਇਨਕਾਰ ਕਰਦੇ ਹੋਏ ਇਸ ਨੂੰ ਜ਼ਮੀਨੀ ਹਕੀਕਤ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ ਨੂੰ ਲੈ ਕੇ ਅਮਰੀਕੀ ਰਣਨੀਤੀ ਹਾਲਾਤਾਂ 'ਤੇ ਆਧਾਰਤ ਹੁੰਦੀ ਹੈ। ਟਿਲਰਸਨ ਨੇ ਕਿਹਾ ਕਿ ਉਨ੍ਹਾਂ ਨੇ ਅਪਣੇ ਸੰਦੇਸ਼ ਵਿਚ ਪਾਕਿਸਤਾਨ ਨੂੰ ਕਿਹਾ ਕਿ ਉਸ ਨੂੰ ਖੁਦ ਫ਼ੈਸਲਾ ਲੈਣਾ ਚਾਹੀਦਾ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ। ਟਿਲਰਸਨ ਨੇ ਕਿਹਾ ਕਿ ਅਪਣੀ ਯਾਤਰਾ ਦੌਰਾਨ ਉਨ੍ਹਾ ਨੇ ਅਫ਼ਗਾਨਿਸਤਾਨ, ਪਾਕਿਸਤਾਨ ਅਤੇ ਭਾਰਤੀ ਨੇਤਾਵਾਂ ਨੂੰ ਰਾਸ਼ਟਰਪਤੀ ਟਰੰਪ ਦੀ ਨਵੀਂ ਦੱਖਣੀ ਏਸ਼ੀਆਈ ਨੀਤੀ ਨਾਲ ਵੀ ਜਾਣੂ ਕਰਾਇਆ।

ਹੋਰ ਖਬਰਾਂ »