ਬੀਜਿੰਗ, 20 ਨਵੰਬਰ (ਹ.ਬ.) : ਚੀਨ ਵਿਚ ਬੀਜਿੰਗ ਦੇ ਦੱਖਣੀ ਦਾਸ਼ਿੰਗ ਜ਼ਿਲ੍ਹੇ ਵਿਚ ਇਕ ਘਰ ਵਿਚ ਲੱਗੀ ਭਿਆਨਕ ਅੱਗ ਕਾਰਨ ਘੱਟ ਤੋਂ ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਸ਼ਿੰਜਿਆਨ ਪਿੰਡ ਵਿਚ ਇਕ ਘਰ ਤੋਂ ਸ਼ਨਿੱਚਰਵਾਰ ਦੀ ਸ਼ਾਮ ਕਰੀਬ ਸਵਾ ਛੇ ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਜਿਸ ਤੋਂ ਬਾਅਦ ਅਧਿਕਾਰੀਆਂ ਨੇ ਅੱਗ ਬੁਝਾਊ ਗੱਡੀਆਂ ਨੁੰ ਮੌਕੇ 'ਤੇ ਭੇਜਿਆ। ਸਰਕਾਰੀ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਸੋਥਾਨਕ ਸਮੇਂ ਅਨੁਸਾਰ ਰਾਤ ਕਰੀਬ ਨੌਂ ਵਜੇ ਅੱਗ 'ਤੇ ਕਾਬੂ ਪਾਇਆ ਗਿਆ। ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅੱਗ ਵਿਚ 19 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਅੱਠ ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਦਾ ਇਲਾਜ ਹਸਪਤਾਲ ਵਿਚ ਚਲ ਰਿਹਾ ਹੈ। ਹਾਦਸੇ ਦੀ ਜਾਂਚ ਦੇ ਲਈ ਦਲ ਗਠਤ ਕੀਤਾ ਗਿਆ ਹੈ। ਇਸ ਮਾਮਲੇ ਵਿਚ ਸਥਾਨਕ ਪੁਲਿਸ ਨੇ  ਸ਼ੱਕੀ ਨੂੰ ਹਿਰਾਸਤ ਵਿਚ ਲਿਆ ਹੈ।

ਹੋਰ ਖਬਰਾਂ »