ਚੰਡੀਗੜ੍ਹ : 29 ਨਵੰਬਰ : (ਪੱਤਰ ਪ੍ਰੇਰਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਸਾੜਨ ਦੀ ਸਮੱਸਿਆ 'ਤੇ ਕਾਬੂ ਪਾਉਣ ਅਤੇ ਇਸ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਸੂਬੇ ਨੂੰ ਬਚਾਉਣ ਲਈ ਕਾਰਜ ਯੋਜਨਾ 'ਤੇ ਕੰਮ ਕਰ ਰਹੀ ਹੈ।ਸ੍ਰੀ ਸਿੰਘ ਅੱਜ ਵਿਧਾਨ ਸਭਾ ਸ਼ੈਸ਼ਨ ਦੇ ਆਖਰੀ ਦਿਨ ਪ੍ਰਸ਼ਨਕਾਲ ਦੌਰਾਨ ਸਿੰਚਾਈ ਤੇ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ ਤੋਂ ਸੂਬੇ 'ਚ ਫ਼ਸਲਾਂ ਸਬੰਧੀ ਤੇ ਸਾੜੀ ਜਾ ਰਹੀ ਪਰਾਲੀ 'ਤੇ ਅਧਾਰਿਤ ਪ੍ਰਸ਼ਨ ਪੁੱਛ ਰਹੇ ਸਨ।ਰਾਣਾ ਗੁਰਜੀਤ ਸਿੰਘ ਇਸ ਪ੍ਰਸ਼ਨ ਦਾ ਤਸੱਲੀਬਖਸ਼ ਜਵਾਬ ਨਾ ਸਕੇ ਤਾਂ ਮੁੱਖ ਮੰਤਰੀ ਨੇ ਦਖ਼ਲਅੰਦਾਜ਼ੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਹਾਲ 'ਚ ਇਸ ਸਮੱਸਿਆ ਦੇ ਹੱਲ ਲਈ ਚੇਨਈ ਅਧਾਰਿਤ ਇੱਕ ਕੰਪਨੀ ਨਾਲ ਕਰਾਰ ਕੀਤਾ ਹੈ, ਜਿਹੜਾ ਫ਼ਸਲ ਕੱਟਣ ਤੋਂ ਤੁਰੰਤ ਬਾਅਦ ਰਹਿੰਦ ਖੂੰਹਦ ਨਾਲ ਨਜਿੱਠਣ ਲਈ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪਰਾਲੀ ਨੂੰ ਸਾੜਨ ਦੀ ਜ਼ਰੂਰਤ ਹੀ ਨਹੀਂ ਪਵੇਗੀ ਅਤੇ ਪ੍ਰਦੂਸ਼ਣ ਤੋਂ ਮੁਕਤੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਕੰਪਨੀ ਫ਼ਸਲ ਦੀ ਰਹਿੰਦ-ਖੂੰਹਦ ਨਾਲ ਊਰਜਾ ਬਣਾਏਗੀ ਅਤੇ ਇਸ ਲਈ 400 ਪ੍ਰੋਸੈਸਿੰਗ ਪਲਾਂਟ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ 'ਚ ਝੋਨੇ ਦੀ ਫ਼ਸਲ ਨਾਲ ਕੁੱਲ ਦੋ ਕਰੋੜ ਟਨ ਪਰਾਲੀ ਪੈਦਾ ਹੁੰਦੀ ਹੈ, ਜਿਨ੍ਹਾਂ 'ਚ 1.9 ਕਰੋੜ ਟਨ ਇਨ੍ਹਾਂ ਪਲਾਂਟਾਂ 'ਚ ਇਸਤੇਮਾਲ ਕੀਤਾ ਜਾਵੇਗਾ ਅਤੇ ਪਰਾਲੀ ਸਾੜਨ ਤੋਂ ਵਾਤਾਵਰਣ 'ਚ ਹੋ ਰਹੇ ਪ੍ਰਦੂਸ਼ਣ ਤੋਂ ਬਚਾ ਹੋ ਸਕੇਗਾ।

ਹੋਰ ਖਬਰਾਂ »

ਚੰਡੀਗੜ