ਨਿਮਾਣੇ ਸੇਵਕ ਵੱਜੋਂ ਸੇਵਾ ਕਾਰਜਾ ਨੂੰ ਸਮਰਪਿਤ ਰਹਾਗਾਂ - ਜੱਥੇ : ਜੱਲ੍ਹਾ

ਲੁਧਿਆਣਾ, 6 ਦਸੰਬਰ (ਹਮਦਰਦ ਨਿਊਜ਼ ਸਰਵਿਸ) ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਸ. ਸੁਰਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਲੁਧਿਆਣਾ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਵੱਲੋਂ ਸਾਂਝੇ ਰੂਪ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਜੂਨੀਅਰ ਮੀਤ ਪ੍ਰਧਾਨ ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਨੂੰ ਜੈ-ਕਾਰਿਆਂ ਦੀ ਗੂੰਜ ਵਿੱਚ ਸਨਮਾਨਿਤ ਕੀਤਾ ਗਿਆ । ਸਥਾਨਕ ਗਿੱਲ ਰੋਡ ਉਪਰ ਸਥਿਤ ਗੁਰੂ ਨਾਨਕ ਸੇਵਾ ਮਿਸ਼ਨ ਦੇ ਦਫਤਰ ਵਿਖੇ ਆਯੋਜਿਤ ਕੀਤੇ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਕੱਤਰ ਹੋਈਆ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾ ਨੂੰ ਸੰਬੋਧਨ ਕਰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਅਕਾਲ ਪੁਰਖ ਦੀ ਆਪਾਰ ਬਖਸ਼ਿਸ਼ ਸਦਕਾ ”ਸੇਵਕ ਕਉ ਸੇਵਾ ਬਨਿ ਆਈ” ਦੇ ਸਿਧਾਂਤ ਅਨੁਸਾਰ ਜੋ ਸੇਵਾ ਮੈਨੂੰ ਸੰਗਤਾਂ ਨੇ ਸੋਪੀ ਹੈ । ਉਸ ਦੇ ਪ੍ਰਤੀ ਮੈਂ ਸਮੂਹ ਸੰਗਤ ਦਾ ਧੰਨਵਾਦ ਪ੍ਰਗਟ ਕਰਦਾ ਹਾਂ । ਉਨ੍ਹਾਂ ਨੇ ਕਿਹਾ ਕਿ ਉਹ ਇਕ ਨਿਮਾਣੇ ਸੇਵਕ ਦੇ ਵੱਜੋਂ ਲੋਕਤੰਤਰੀ ਢੰਗ ਨਾਲ ਚੁਣੀ ਗਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾ ਵਿੱਚ ਸੁਧਾਰ ਲਿਆਉਣ ਤੇ ਧਰਮ ਪ੍ਰਚਾਰ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣਗੇ । ਸਨਮਾਨ ਸਮਾਗਮ ਦੌਰਾਨ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਸ. ਸੁਰਿੰਦਰ ਸਿੰਘ ਚੌਹਾਨ ਨੇ ਕਿਹਾ ਕਿ ਇਨਸਾਨੀ ਕਦਰਾ ਕੀਮਤਾਂ ਤੇ ਪਹਿਰਾ ਦੇਣ ਵਾਲੇ ਅਤੇ ਆਪਣੀ ਉਸਾਰੂ ਸੋਚ ਨੂੰ ਹਮੇਸ਼ਾ ਹੀ ਸਿੱਖ ਪੰਥ ਦੀ ਚੜ੍ਹਦੀਕਲਾ ਵਿੱਚ ਲਗਾਉਣ ਵਾਲੀ ਬੇਦਾਗ ਸ਼ਖਸ਼ੀਅਤ ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਦਾ ਪੰਥ ਦੀ ਸਿਰਮੋਰ ਧਾਰਮਿਕ ਸੰਸਥਾ ਦਾ ਜੂਨੀਅਰ ਮੀਤ ਪ੍ਰਧਾਨ ਬਣਨਾ ਸਾਡੇ ਸਾਰੀਆ ਦੇ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਨੇ ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਨੂੰ ਭਰੋਸਾ ਦਿੰਦਿਆ ਕਿਹਾ ਕਿ ਗੁਰੂ ਨਾਨਕ ਸੇਵਾ ਮਿਸ਼ਨ ਦੇ ਸਮੂਹ ਮੈਬਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਹਰ ਪ੍ਰੋਜੈਕਟ ਤੇ ਅਯੋਜਿਤ ਹੋਣ ਵਾਲੇ ਸਮਾਗਮਾਂ ਵਿੱਚ ਆਪਣਾ ਭਰਵਾ ਸਹਿਯੋਗ ਦੇਣਗੇ ਤਾਂ ਕਿ ਸਮੁੱਚੇ ਸੰਸਾਰ ਅੰਦਰ ਸਿੱਖ ਪੰਥ ਦੀ ਹੋਰ ਚੜ੍ਹਦੀਕਲਾ ਹੋ ਸਕੇ । ਇਸ ਦੌਰਾਨ ਸ. ਸੁਰਿੰਦਰ ਸਿੰਘ ਚੌਹਾਨ ਮੁੱਖ ਸੇਵਾਦਾਰ ਗੁਰੂ ਨਾਨਕ ਸੇਵਾ ਮਿਸ਼ਨ, ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਗਿਆਨੀ ਸਰਬਜੀਤ ਸਿੰਘ, ਸ. ਮੁਹਿੰਦਰ ਸਿੰਘ ਕੰਡਾ, ਸ. ਜਸਬੀਰ ਸਿੰਘ ਪੰਜ ਰਤਨ, ਸ. ਮਨੋਹਰ ਸਿੰਘ ਮੱਕੜ, ਐਡਵੋਕੇਟ ਆਰ.ਪੀ ਸਿੰਘ, ਸ. ਸੁਰਿੰਦਰ ਪਾਲ ਸਿੰਘ ਭੁਟਆਣੀ ਤੇ ਅਵਤਾਰ ਸਿੰਘ ਬਿੱਟਾ ਨੇ ਜੈ ਕਾਰਿਆ ਦੀ ਗੂੰਜ ਵਿੱਚ ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਨੂੰ ਸਿਰਪਾਓ ਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ । ਇਸ ਸਮੇਂ ਉਨ੍ਹਾਂ ਦੇ ਨਾਲ ਸ. ਈਸ਼ਵਰ ਸਿੰਘ, ਸ. ਮਹਿੰਦਰਪਾਲ ਸਿੰਘ ਕਾਕਾ, ਗੁਰਪ੍ਰੀਤ ਸਿੰਘ ਮਸੌਣ, ਸੁਰਜੀਤ ਸਿੰਘ ਬਿੰਦਰਾ, ਸਤਿੰਦਰ ਸਿੰਘ ਐਡਵੋਕੇਟ, ਮਨਪ੍ਰੀਤ ਸਿੰਘ ਉਭੀ, ਸੁਖਮਿੰਦਰ ਸਿੰਘ ਮੱਕੜ, ਜਗਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਵਿਕਰਮਜੀਤ ਸਿੰਘ ਤੇ ਕੁਲਵਿੰਦਰ ਪਾਲ ਸਿੰਘ, ਪ੍ਰਚਾਰਕ ਕੁਲਦੀਪ ਸਿੰਘ, ਅਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । 

ਹੋਰ ਖਬਰਾਂ »

ਪੰਜਾਬ