ਵਾਸ਼ਿੰਗਟਨ, 6 ਦਸੰਬਰ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਵਿੱਚ ਪਾਕਿਸਤਾਨੀ ਸਫੀਰ ਐਜਾਜ਼ ਅਹਿਮਦ ਚੌਧਰੀ ਨੇ ਕਿਹਾ ਹੈ ਕਿ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ ਸਈਦ ਵਿਰੁੱਧ ਘੱਟ ਸਬੂਤਾਂ ਕਾਰਨ ਅਦਾਲਤਾਂ ਨੂੰ ਉਨ੍ਹਾਂ ਨੂੰ ਆਜਾਦ ਕਰਨਾ ਪੈਂਦਾ ਹੈ। ਅਮਰੀਕਾ ਨੇ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ ਸਈਦ ਨੂੰ ਮੁੜ ਗ੍ਰਿਫ਼ਤਾਰ ਕਰਨ ਅਤੇ ਉਸ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਸੀ। ਇਸ ਤੋਂ ਕੁਝ ਦਿਨ ਬਾਅਦ ਪਾਕਿਸਾਤਨੀ ਸਫੀਰ ਦਾ ਇਹ ਬਿਆਨ ਆਇਆ ਹੈ। ਐਜਾਜ਼ ਅਹਿਮਦ ਚੌਧਰੀ, ਸਈਦ ਵਿਰੁੱਧ ਭਾਰਤ ਵੱਲੋਂ ਉਪਲੱਬਧ ਕਰਵਾਏ ਗਏ ਸਬੂਤ ਦਾ ਜਿਕਰ ਕਰ ਰਹੇ ਸਨ। ਚੌਧਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਘੱਟ ਸਬੂਤਾਂ ਕਾਰਨ ਉਸ ਨੂੰ ਸਲਾਖਾਂ ਪਿੱਛੇ ਰੱਖਣਾ ਪਾਕਿਸਤਾਨੀ ਅਦਾਲਤਾਂ ਲਈ ਬਹੁਤ ਮੁਸ਼ਕਲ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ ਵਿੱਚ ਸਥਿਤੀ ਚੰਗੀ ਨਹੀਂ ਹੈ। ਭਾਰਤ ਅਤੇ ਚੀਨ ਵਿੱਚ ਇੱਕ ਅਸਹਿਜ ਸ਼ਾਂਤੀ ਹੈ। ਭਾਰਤ ਅਤੇ ਪਾਕਿਸਤਾਨ ਗੱਲਬਾਤ ਕਰ ਰਹੇ ਹਨ। ਅਫਗਾਨਿਸਤਾਨ ਦੀ ਹਾਲਤ ਚੰਗੀ ਨਹੀਂ ਹੈ ਅਤੇ ਸਾਰੇ ਤਰ੍ਹਾਂ ਸੁਰੱਖਿਆ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਅਫਗਾਨਿਸਤਾਨ ਵਿੱਚ ਭਾਰਤ ਦੀ ਭੂਮਿਕਾ ਦੇ ਸਬੰਧ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਪਾਕਿਸਤਾਨੀ ਸਫੀਰ ਨੇ ਕਿਹਾ ਕਿ ਇਸਲਾਮਾਬਾਦ ਨੂੰ ਪਾਕਿਸਤਾਨ ਵਿੱਚ ਅਸਥਿਰਤਾ ਪੈਦਾ ਕਰਨ ਲਈ ਅਫਗਾਨਿਸਤਾਨੀ ਜ਼ਮੀਨ ਦੀ ਵਰਤੋਂ ਕਰਨ ’ਤੇ ਇਤਰਾਜ਼ ਹੈ।

ਹੋਰ ਖਬਰਾਂ »