ਲਾਂਗ ਬੀਚ (ਕੈਲੇਫ਼ੋਰਨੀਆ), 30 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਲੇਫ਼ੋਰਨੀਆ ਦੇ ਲਾਂਗ ਬੀਚ ਸ਼ਹਿਰ ਵਿਚ ਗੋਲੀਬਾਰੀ ਦੀ ਘਟਨਾ ਦੌਰਾਨ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਇਕ ਲਾਅ ਫ਼ਰਮ ਦੇ ਦਫ਼ਤਰ ਵਿਚ ਕੰਮ ਕਰਨ ਵਾਲੇ ਵਿਅਕਤੀ ਨੇ ਆਪਣੇ ਸਾਥੀਆਂ 'ਤੇ ਗੋਲੀਆਂ ਚਲਾ ਦਿਤੀਆਂ। ਸਾਰਜੈਂਟ ਬਰੈਡ ਜੌਹਨਸਨ ਨੇ ਦੱਸਿਆ ਕਿ ਹਮਲਾਵਰ ਨੇ ਗੋਲੀਆਂ ਚਲਾਉਣ ਮਗਰੋਂ ਖ਼ੁਦ ਨੂੰ ਗੋਲੀ ਮਾਰ ਲਈ।

ਹੋਰ ਖਬਰਾਂ »