ਕੋਲਕਾਤਾ, 7 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਦੀ ਧੀ ਸਾਰਾ ਤੇਂਦੁਲਕਰ ਨੂੰ ਫੋਨ ’ਤੇ ਅਗਵਾ ਕਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।  ਜਾਣਕਾਰੀ ਅਨੁਸਾਰ ਮੁਲਜ਼ਮ ਨੌਜਵਾਨ ਸਚਿਨ ਦੀ ਧੀ ਸਾਰਾ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਅਤੇ ਉਹ ਫੋਨ ’ਤੇ ਉਸ ਨੂੰ ਅਗਵਾ ਕਰਨ ਦੀ ਧਮਕੀ ਵੀ ਦੇ ਰਿਹਾ ਸੀ। ਮੁੰਬਈ ਪੁਲਿਸ ਨੇ ਪੱਛਮੀ ਬੰਗਾਲ ਦੇ ਰਹਿਣ ਵਾਲੇ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਮੁਤਾਬਕ ਇਹ ਨੌਜਵਾਨ ਸਾਰਾ ਤੇਂਦੁਲਕਰ ਨੂੰ ਵਾਰ-ਵਾਰ ਫੋਨ ਕਰਦਾ ਸੀ ਅਤੇ ਵਿਆਹ ਕਰਵਾਉਣ ਲਈ ਕਹਿੰਦਾ ਸੀ। ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਦੇਵਕੁਮਾਰ ਮੈਤੀ ਨੇ ਪਹਿਲੀ ਵਾਰ ਲਗਭਗ ਦੋ ਮਹੀਨੇ ਪਹਿਲਾਂ ਸਾਰਾ ਤੇਂਦੁਲਕਰ ਨੂੰ ਫੋਨ ਕੀਤਾ ਸੀ ਅਤੇ ਆਖਰੀ ਵਾਰ ਉਸ ਨੇ 2 ਜਨਵਰੀ 2018 ਨੂੰ ਫੋਨ ਕੀਤਾ ਸੀ। ਉਸ ਨੇ ਸਚਿਨ ਦੇ ਘਰ ਫੋਨ ਕਰਕੇ ਸਾਰਾ ਨੂੰ ਅਗਵਾ ਕਰਨ ਦੀ ਧਮਕੀ ਵੀ ਦਿੱਤੀ ਸੀ ਅਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।

ਹੋਰ ਖਬਰਾਂ »

ਰਾਸ਼ਟਰੀ