ਲਖਨਊ, 11 ਜਨਵਰੀ (ਹ.ਬ.) : ਯੂਪੀ ਦੇ ਬਾਰਾਬੰਕੀ ਵਿਚ ਇੱਕ ਰਿਸ਼ਤੇਦਾਰ ਦੇ ਘਰ  ਸਮਾਗਮ ਵਿਚ ਸ਼ਾਮਲ ਹੋਣ ਗਏ 9 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਅਲੱਗ ਅਲੱਗ ਪਿੰਡਾਂ ਤੋਂ ਸੀ ਅਤੇ ਇਹ ਸਾਰੇ ਬਾਰਾਬੰਕੀ ਪੁਲਿਸ ਥਾਣੇ ਦੇ ਅਧੀਨ ਆਉਂਦੇ ਹਨ।  ਪੁਲਿਸ ਨੇ ਸਾਰੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। Îਇਹ ਮਾਮਲਾ ਬਾਰਾਬੰਕੀ ਦੇ ਤਾਲ ਖੁਰਦ ਪਿੰਡ ਦਾ Âੈ। 
ਦੱਸਿਆ ਜਾ ਰਿਹਾ ਹੈ ਕਿ ਬੁਧਵਾਰ ਨੂੰ ਸਾਰੇ ਲੋਕ ਅਪਣੇ ਰਿਸ਼ਤੇਦਾਰ ਦੇ Îਇੱਥੇ ਇੱਕ ਸਮਾਗਮ ਵਿਚ ਸ਼ਾਮਲ ਹੋਣ ਦੇ ਲਈ ਇਕੱਠੇ ਹੋਏ ਸੀ। ਇਸ ਦੌਰਾਨ ਸਾਰੇ ਲੋਕਾਂ ਨੇ ਮਿਲ ਕੇ ਸ਼ਰਾਬ ਪੀਤੀ। ਇਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਵਿਗੜਨ ਲੱਗੀ ਅਤੇ ਸਾਰਿਆਂ ਨੂੰ ਕੋਲ ਦੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਸਥਾਨਕ ਜਿਲ੍ਹਾ ਪ੍ਰਸ਼ਾਸਨ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਬਾਰਾਬੰਕੀ ਦੇ ਏਡੀਐਮ ਅਨਿਲ ਕੁਮਾਰ ਨੇ ਕਿਹਾ ਕਿ ਇਕ ਵਿਅਕਤੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸਸਕਾਰ ਦੇ ਲਈ ਲਾਸ਼ ਲੈ ਜਾ ਚੁੱਕੇ ਹੈ। ਉਨ੍ਹਾਂ ਕਿਹਾ ਕਿ ਹੋਰ ਲੋਕਾਂ ਦੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।  ਕਈ ਲੋਕਾਂ ਨੂੰ ਲਖਨਊ ਦੇ ਟਰਾਮਾ ਸੈਂਟਰ ਵਿਚ ਵੀ ਭਰਤੀ ਕਰਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ। ਇਲਾਜ ਦੌਰਾਨ ਸਮਾਰੋਹ ਵਿਚ ਸ਼ਾਮਲ ਹੋਏ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ।  ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ »

ਰਾਸ਼ਟਰੀ