ਜਲੰਧਰ, 13 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸ਼ਾਨ ਅਤੇ ਪੰਜਾਬੀਆਂ ਦੀ ਝੋਲੀ ਅਨੇਕਾਂ ਗੀਤ ਪਾਉਣ ਵਾਲੇ ਹਰਮਨ ਪਿਆਰੇ ਗਾਇਕ ਗੈਰੀ ਸੰਧੂ ਦੇ ਪਿਤਾ ਸਰਦਾਰ ਸੋਹਣ ਸਿੰਘ ਸੰਧੂ ਅੱਜ ਸਭ ਨੂੰ ਸਦੀਵੀਂ ਵਿਛੋੜਾ ਦੇ ਗਏ।ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਦੇ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਉਨ੍ਹਾਂ ਦੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।ਇਸ ਮੌਕੇ ਸਮਾਜ ਦੇ ਵੱਖ-ਵੱਖ ਵਰਗਾਂ ਅਤੇ ਮਹਾਨ ਸ਼ਖਸੀਅਤਾਂ ਵੱਲੋਂ ਸੰਧੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਹੋਰ ਖਬਰਾਂ »