ਮੁਹਾਲੀ, 15 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਮੁਹਾਲੀ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਪੰਜਾਬ ਸਰਵਿਸ ਪਬਲਿਕ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਉਰਫ਼ ਰਵੀ ਸਿੱਧੂ ਨੂੰ 7 ਸਾਲ ਕੈਦ ਤੇ 75 ਲੱਖ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਰਵੀ ਸਿੱਧੂ ਨੂੰ ਵਧੀਕ ਜ਼ਿਲ•ਾ ਸੈਸ਼ਨ ਜੱਜ ਮੋਨਿਕਾ ਗੋਇਲ ਨੇ ਸਜ਼ਾ ਸੁਣਾਈ ਹੈ। ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਕਰੀਬ 15 ਸਾਲ ਪੁਰਾਣੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਨਿਬੇੜਾ ਕਰਦਿਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਉਰਫ ਰਵੀ ਸਿੱਧੂ ਨੂੰ 11 ਜਨਵਰੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿਚ ਨਾਮਜ਼ਦ 5 ਮੁਲਜ਼ਮਾਂ ਗੁਰਦੀਪ ਸਿੰਘ ਮਨਚੰਦਾ ਅਤੇ ਉਨ•ਾਂ ਦੀ ਪਤਨੀ ਸੁਰਿੰਦਰ ਕੌਰ, ਪਰਮਜੀਤ ਸਿੰਘ, ਪ੍ਰੇਮ ਸਾਗਰ ਅਤੇ ਰਣਜੀਤ ਸਿੰਘ ਧੀਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਰਵੀ ਸਿੱਧੂ ਨੂੰ ਦੋਸ਼ੀ ਸਾਬਤ ਕਰਨ ਵਿਚ ਪੰਜਾਬ ਪੁਲਿਸ ਦੇ ਡੀਆਈਜੀ ਜਸਕਰਨ ਸਿੰਘ ਦੀ ਸਰਕਾਰੀ ਗਵਾਹ ਵਜੋਂ ਗਵਾਹੀ  ਖਾਸ ਮੰਨੀ ਜਾ ਰਹੀ ਹੈ। ਰਵੀ ਸਿੱਧੂ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਚੇਅਰਮੈਨ ਹੁੰਦਿਆਂ ਵੱਖ ਵੱਖ ਵਿਭਾਗਾਂ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਤੀ ਲਈ ਕਥਿਤ ਤੌਰ 'ਤੇ ਰਿਸ਼ਵਤ ਲਈ। ਇਸ ਸਬੰਧੀ ਉਸ ਨੇ ਜਾਅਲੀ ਬੈਂਕ ਖਾਤੇ ਵੀ ਖੋਲ•ੇ ਸਨ।  ਰਿਸ਼ਵਤ ਦੇ ਪੈਸਿਆਂ ਦਾ ਰਵੀ ਸਿੱਧੂ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਬੈਂਕ ਖਾਤਿਆਂ ਵਿਚ ਵੀ ਲੈਣ ਦੇਣ ਹੋਣ ਬਾਰੇ ਖੁਲਾਸਾ ਹੋਇਆ ਸੀ। 25 ਮਾਰਚ 2002 ਵਿਚ ਰਵੀ ਸਿੱਧੂ ਵਿਰੁੱਧ ਮੋਹਾਲੀ ਵਿਜੀਲੈਂਸ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।

ਹੋਰ ਖਬਰਾਂ »