ਚੰਡੀਗੜ•, 16 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੰਚਾਈ ਤੇ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ। ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਗਈ ਸੀ। ਰਾਣਾ ਗੁਰਜੀਤ ਨੇ ਦੱਸਿਆ ਕਿ ਇਕ ਹਫਤੇ ਪਹਿਲਾਂ ਉਨ•ਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤਾ ਸੀ। ਵਿਰੋਧੀ ਧਿਰ ਵਲੋਂ ਲਗਾਤਾਰ ਉਨ•ਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਰੇਤ ਦੀਆਂ ਖਾਨਾਂ ਨੂੰ ਲੈ ਕੇ ਪੂਰੀ ਪਾਰਟੀ 'ਤੇ ਟਿੱਪਣੀ ਕੀਤੀ ਜਾ ਰਹੀ ਸੀ। ਦੱਸ ਦੇਈਏ ਕਿ ਰਾਣਾ ਗੁਰਜੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਹਨ। ਰਾਣਾ ਗੁਰਜੀਤ ਮਾਈਨਿੰਗ ਠੇਕੇ ਨੂੰ ਲੈ ਕੇ ਵਿਵਾਦਾਂ 'ਚ ਰਹਿ ਚੁੱਕੇ ਹਨ। ਕੁਝ ਮਹੀਨੇ ਪਹਿਲਾਂ ਪੰਜਾਬ 'ਚ ਰੇਤ ਦੀਆਂ ਖਾਨਾਂ ਦੀ ਨੀਲਾਮੀ ਹੋਈ ਸੀ, ਜਿਸ 'ਚ ਰਾਣਾ ਗੁਰਜੀਤ 'ਤੇ ਗ਼ਲਤ ਤਰੀਕੇ ਨਾਲ ਆਪਣੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲੱਗਿਆ ਸੀ। ਇਸ ਮਾਮਲੇ ਤੋਂ ਬਾਅਦ ਰਾਣਾ ਗੁਰਜੀਤ ਪੰਜਾਬ 'ਚ ਵਿਰੋਧੀ ਧਿਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਦੇ ਨਿਸ਼ਾਨੇ 'ਤੇ ਸਨ। 

ਹੋਰ ਖਬਰਾਂ »