ਚੋਣ ਕਮਿਸ਼ਨ ਨੇ ਵਿਧਾਇਕਾਂ ਦੀ ਮੈਂਬਰਸ਼ਿਪ 'ਤੇ ਫੈਸਲੇ ਲਈ ਰਾਸ਼ਟਰਪਤੀ ਨੂੰ ਸਿਫਾਰਿਸ਼ ਭੇਜੀ, ਕਾਂਗਰਸ ਨੇ ਕੇਜਰੀਵਾਲ ਤੋਂ ਅਸਤੀਫਾ ਮੰਗਿਆ

ਨਵੀਂ ਦਿੱਲੀ, 19 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਲਾਭ ਦੇ ਅਹੁਦੇ ਮਾਮਲੇ 'ਚ ਚੋਣ ਕਮਿਸ਼ਨ ਨੇ ਅੱਜ ਫੈਸਲਾ ਸੁਣਾਉਂਦਿਆਂ ਸਾਰੇ ਵਿਧਾਇਕਾਂ ਨੂੰ ਅਯੋਗ ਐਲਾਨ ਦਿੱਤਾ ਤੇ ਇਸ ਸਬੰਧੀ ਆਖ਼ਰੀ ਫੈਸਲੇ ਲਈ ਸਿਫਾਰਿਸ਼ ਰਿਪੋਰਟ ਰਾਸ਼ਟਰਪਤੀ ਨੂੰ ਭੇਜ ਦਿੱਤੀ ਹੈ। ਹੁਣ ਰਾਸ਼ਟਰਪਤੀ ਵਿਧਾਇਕਾਂ ਦੀ ਮੈਂਬਰਸ਼ਿਪ 'ਤੇ ਅੰਤਿਮ ਫੈਸਲਾ ਲੈਣਗੇ। ਜੇ ਆਪ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਹੁੰਦੀ ਹੈ ਤਾਂ ਫਿਰ ਇਥੇ ਜ਼ਿਮਨੀ ਚੋਣਾਂ ਹੋਣਗੀਆਂ। ਕੇਜਰੀਵਾਲ ਸਰਕਾਰ 'ਤੇ ਦੋਸ਼ ਹੈ ਕਿ ਉਸ ਨੇ ਆਪਣੇ 20 ਵਿਧਾਇਕਾਂ ਨੂੰ ਲਾਭ ਦਾ ਅਹੁਦਾ ਦਿੱਤਾ ਹੋਇਆ ਹੈ। ਇਸ ਮਾਮਲੇ 'ਚ ਪਹਿਲਾਂ ਹੀ ਚੋਣ ਕਮਿਸ਼ਨ ਨੇ ਪਾਰਟੀ ਦੇ 21 ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਸੀ। ਲਾਭ ਦੇ ਅਹੁਦੇ 'ਤੇ ਕਾਨੂੰਨ ਕਹਿੰਦਾ ਹੈ ਕਿ ਦਿੱਲੀ 'ਚ ਕੋਈ ਵੀ ਵਿਧਾਇਕ ਰਹਿੰਦਿਆਂ ਲਾਭ ਦਾ ਅਹੁਦਾ ਨਹੀਂ ਲੈ ਸਕਦਾ। ਕੇਜਰੀਵਾਲ ਸਰਕਾਰ 'ਤੇ ਦੋਸ਼ ਹੈ ਕਿ ਉਨ•ਾਂ ਨੇ ਆਪਣੇ 21 ਵਿਧਾਇਕਾਂ ਨੂੰ ਸੰਸਦੀ ਸਕੱਤਰ ਦੇ ਅਹੁਦੇ 'ਤੇ ਨਿਯੁਕਤ ਕਰ ਕੇ ਉਨ•ਾਂ ਨੂੰ ਲਾਭ ਦੇ ਅਹੁਦੇ ਦਾ ਅਧਿਕਾਰੀ ਬਣਾਇਆ। ਹਾਲਾਂਕਿ ਹੁਣ ਜਰਨੈਲ ਸਿੰਘ ਦੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਕਾਰਨ ਦਿੱਲੀ ਦੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇਣ ਕਾਰਨ ਹੁਣ 20 ਵਿਧਾਇਕ ਹੀ ਬਚੇ ਹਨ।  

ਹੋਰ ਖਬਰਾਂ »