ਨਵੀਂ ਦਿੱਲੀ, 19 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਸੁਪਰੀਮ ਕੋਰਟ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਤੋਂ ਛੇ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੇ। ਖਹਿਰਾ ਨੇ ਪਟੀਸ਼ਨ ਦਾਖ਼ਲ ਕਰ ਕੇ ਡਰੱਗ ਤਸਕਰੀ ਮਾਮਲੇ 'ਚ ਉਨ•ਾਂ ਵਿਰੁੱਧ ਫ਼ਾਜ਼ਿਲਕਾ ਅਦਾਲਤ ਦੇ ਸੰਮਨਾਂ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਐਨ.ਵੀ. ਰਮਨਾ ਦੀ ਬੈਂਚ ਨੇ ਦਸੰਬਰ 'ਚ ਖਹਿਰਾ ਨੂੰ ਰਾਤ ਦਿੰਦਿਆਂ ਫ਼ਾਜ਼ਿਲਕਾ ਅਦਾਲਤ ਦੇ ਸੰਮਨ 'ਤੇ ਰੋਕ ਲਾ ਦਿੱਤੀ ਸੀ ਤੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਅੱਜ ਸ਼ੁੱਕਰਵਾਰ ਨੂੰ ਸਰਕਾਰੀ ਵਕੀਲ ਨੇ ਜਦੋਂ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਤਾਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਛੇ ਹਫ਼ਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ। ਦੱਸ ਦੇਈਏ ਕਿ ਇਸ ਸੁਖਪਾਲ ਸਿੰਘ ਖਹਿਰਾ ਨੇ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕਰ ਕੇ ਫ਼ਾਜ਼ਿਲਕਲਾ ਅਦਾਲਤ ਦੇ ਸੰਮਨ ਨੂੰ ਚੁਣੌਤੀ ਦਿੱਤੀ ਸੀ। ਫਾਜ਼ਿਲਕਾ ਅਦਾਲਤ ਨੇ ਖਹਿਰਾ ਨੂੰ 21 ਦਸੰਬਰ ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਸੀ। ਪੰਜਾਬ ਹਰਿਆਣਾ ਹਾਈਕੋਰਟ ਨੇ ਖਹਿਰਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਜਿਸ ਮਗਰੋਂ ਖਹਿਰਾ ਨੇ ਸੁਪਰੀਮ ਕੋਰਟ ਵਲ ਰੁਖ ਕੀਤਾ ਸੀ। 

ਹੋਰ ਖਬਰਾਂ »