ਪੁਲਿਸ ਵੱਲੋਂ 15 ਸਾਲ ਦਾ ਸ਼ੱਕੀ ਕਾਬੂ

ਬੈਨਟਨ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਕੈਂਟਕੀ ਸੂਬੇ ਦੇ ਇਕ ਹਾਈ ਸਕੂਲ ਵਿਚ ਗੋਲੀਬਾਰੀ ਦੀ ਘਟਨਾ ਦੌਰਾਨ ਦੋ ਜਣਿਆਂ ਦੀ ਮੌਤ ਹੋ ਗਈ ਜਦਕਿ 17 ਹੋਰ ਜ਼ਖ਼ਮੀ ਹੋ ਗਏ। ਬੈਨਟਨ ਕਸਬੇ ਦੇ ਮਾਰਸ਼ਲ ਕਾਊਂਟੀ ਹਾਈ ਸਕੂਲ ਵਿਚ ਵਾਪਰੀ ਘਟਨਾ ਦੌਰਾਨ 15 ਸਾਲ ਦੇ ਇਕ ਵਿਦਿਆਰਥੀ ਨੇ ਹੈਂਡਗੰਨ ਰਾਹੀਂ ਆਪਣੇ ਦੋ ਸਾਥੀਆਂ ਦੀ ਹੱਤਿਆ ਕਰ ਦਿਤੀ ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਖ਼ਮੀਆਂ ਵਿਚੋਂ ਪੰਜ ਜਣਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਅੱਲ•ੜ ਨੂੰ ਹਿਰਾਸਤ ਵਿਚ ਲੈ ਲਿਆ ਹੈ। 

ਹੋਰ ਖਬਰਾਂ »

ਹਮਦਰਦ ਟੀ.ਵੀ.