ਬਰੈਂਪਟਨ, 9 ਫਰਵਰੀ (ਹਮਦਰਦ ਨਿਊਜ਼ ਸਰਵਿਸ) : ਬਰੈਂਪਟਨ ਦੇ ਕੌਂਸਲਰ ਗੁਰਪ੍ਰੀਤ ਢਿੱਲੋਂ ਨੇ ਡਰਾਈਵਰੀ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਹੱਲਾਸ਼ੇਰੀ ਦਿੱਤੀ ਹੈ ਕਿ ਉਹ ਨਵੀਂ ਭਰਤੀ ਲਈ ਬਰੈਂਪਟਨ ਦੀ ਵੈਬਸਾਈਟ ’ਤੇ ਆਨਲਾਈਨ ਅਪਲਾਈ ਕਰਨ, ਜਿਸ ਦੀ ਅੰਤਮ ਮਿਤੀ 21 ਫਰਵਰੀ ਹੈ।

ਢਿੱਲੋਂ ਨੇ ਕਿਹਾ ਕਿ ਵਧੀਆ ਸੰਸਥਾ ਨਾਲ ਜੁੜਨ ਅਤੇ ਰੁਜ਼ਗਾਰ ਹਾਸਲ ਕਰਨ ਲਈ ਇਹ ਸੁਨਹਿਰੀ ਮੌਕਾ ਹੈ। ਇਸ ਦਾ ਸਾਰਿਆਂ ਨੂੰ ਲਾਭ ਚੁੱਕਣਾ ਚਾਹੀਦਾ ਹੈ ਅਤੇ ਡਰਾਈਵਰੀ ਵਿੱਚ ਦਿਲਚਸਪੀ ਰੱਖਣ ਵਾਲੇ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵੀ ਇਸ ਮੌਕੇ ਸਬੰਧੀ ਜਾਣੂ ਕਰਵਾਉਣ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ 23 ਮਿਲੀਅਨ ਤੋਂ ਵੱਧ ਰਾਈਡਰਜ਼ ਨਾਲ ਬਰੈਂਪਟਨ ਟ੍ਰਾਂਜਿਟ ਕੈਨੇਡਾ ਵਿੱਚ ਸਭ ਤੋਂ ਤੇਜੀ ਨਾਲ ਵਿਕਾਸ ਕਰਨ ਵਾਲੇ ਟ੍ਰਾਂਜਿਟ ਪ੍ਰਦਾਤਾਵਾਂ ਵਿੱਚੋਂ ਇੱਕ ਹੈ। ਬਰੈਂਪਟਨ ਟ੍ਰਾਂਜਿਟ ’ਚ 1 ਹਜਾਰ ਤੋਂ ਵੱਧ ਕਰਮਚਾਰੀ ਅਤੇ 400 ਤੋਂ ਵੱਧ ਬੱਸਾਂ ਸੇਵਾਵਾਂ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਰੈਂਪਟਨ ਟ੍ਰਾਂਜਿਟ ਦਾ ਉਦੇਸ਼ ਹੈ ਕਿ ਨਵੇਂ ਡਰਾਈਵਰਾਂ ਦੀ ਭਰਤੀ ਕਰਕੇ ਵਿਕਾਸ ਦੀਆਂ ਲੀਹਾਂ ’ਤੇ ਅੱਗੇ ਵਧਦੇ ਹੋਏ ਗਾਹਕਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।

ਹੋਰ ਖਬਰਾਂ »