ਅਫਗਾਨਿਸਤਾਨ ਦੀ ਸਥਿਤੀ ਤੇ ਹਿੰਦ-ਪ੍ਰਸ਼ਾਂਤ ਖੇਤਰ ’ਚ ਸੁਰੱਖਿਆ ਵਧਾਉਣ ’ਤੇ ਵੀ ਹੋਈ ਚਰਚਾ

ਵਾਸ਼ਿੰਗਟਨ, 9 ਫਰਵਰੀ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੋਨ ’ਤੇ ਗੱਲਬਾਤ ਦੌਰਾਨ ਮਾਲਦੀਵ ਦੇ ਸਿਆਸੀ ਹਾਲਾਤ ’ਤੇ ਚਿੰਤਾ ਪ੍ਰਗਟ ਕੀਤੀ ਹੈ। ਵਾਈਟ ਹਾਊਸ ਨੇ ਦੱਸਿਆ ਕਿ ਦੋਵਾਂ ਨੇਤਾਵਾਂ ਵਿਚਕਾਰ ਅਫਗਾਨਿਸਤਾਨ ਦੀ ਸਥਿਤੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਆ ਵਧਾਉਣ ’ਤੇ ਵੀ ਚਰਚਾ ਹੋਈ।
ਇਸ ਸਾਲ ਟਰੰਪ ਅਤੇ ਮੋਦੀ ਵਿਚਕਾਰ ਫੋਨ ’ਤੇ ਹੋਈ ਇਸ ਪਹਿਲੀ ਗੱਲਬਾਤ ਦੇ ਸਬੰਧ ਵਿੱਚ ਵਾਈਟ ਹਾਊਸ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਮਾਲਦੀਵ ਵਿੱਚ ਸਿਆਸੀ ਸੰਕਟ ’ਤੇ ਚਿੰਤਾ ਬ੍ਰਗਟ ਕੀਤੀ ਅਤੇ ਲੋਕਤੰਤਰਕ ਸੰਸਥਾਵਾਂ ਅਤੇ ਕਾਨੂੰਨ ਦੇ ਸ਼ਾਸਨ ਦਾ ਸਨਮਾਨ ਕਰਨ ਦੇ ਮਹੱਤਵ ’ਤੇ ਜੋਰ ਦਿੱਤਾ। ਮਾਲਦੀਵ ਦੀ ਸੁਪਰੀਮ ਕੋਰਟ ਵੱਲੋਂ ਪਿਛਲੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ 9 ਹਾਈ-ਪ੍ਰੋਫਾਈਲ ਸਿਆਸੀ ਬੰਦੀਆਂ ਨੂੰ ਰਿਹਾਅ ਕਰਨ ਅਤੇ ਉਨ੍ਹਾਂ ਵਿਰੁੱਧ ਚਲਾਏ ਗਏ ਮੁਕੱਦਿਆਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸੇ ਜਾਣ ਬਾਅਦ ਹੀ ਦੇਸ਼ ਵਿੱਚ ਸਿਆਸੀ ਸੰਕਟ ਦੇ ਬੱਦਲ ਛਾ ਗਏ ਸਨ। ਘਟਨਾ ਬਾਅਦ ਮਾਲਦੀਵ ਦੇ ਰਾਸ਼ਟਰਪੀ ਅਬਦੁੱਲਾ ਯਾਮੀਨ ਨੇ ਸੁਪਰੀਟ ਕੋਰਨ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਪੂਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਰਾਸ਼ਟਰਪਤੀ ਨੇ ਦੇਸ਼ ਵਿੱਚ ਐਮਰਜੰਸੀ ਦਾ ਐਲਾਨ ਕਰ ਦਿੱਤਾ, ਜਿਸ ਤੋਂ ਕੁਝ ਹੀ ਘੰਟਿਆਂ ਬਾਅਦ ਸੁਪਰੀਮ ਕੋਰਟ ਦੇ ਮੁੱਖ ਜੱਜ ਅਬਦੁੱਲਾ ਸਈਦ ਅਤੇ ਇੱਕ ਹੋਰ ਜੱਜ ਅਲੀ ਹਮੀਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਵਾਈਟ ਹਾਊਸ ਨੇ ਦੱਸਿਆ ਕਿ ਦੋਵਾਂ ਨੇਤਾਵਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਆ ਅਤੇ ਖੁਸ਼ਹਾਲੀ ਵਧਾਉਣ ’ਤੇ ਵੀ ਗੱਲਬਾਤ ਕੀਤੀ। ਮੋਦੀ ਅਤੇ ਟਰੰਪ ਨੇ ਮਿਆਂਮਾ ਅਤੇ ਰੋਹਿੰਗਿਆ ਰਫਿਊਜੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ’ਤੇ ਵੀ ਗੱਲਬਾਤ ਕੀਤੀ।

ਹੋਰ ਖਬਰਾਂ »