ਨਵੀਂ ਦਿੱਲੀ, 9 ਫਰਵਰੀ (ਹਮਦਰਦ ਨਿਊਜ਼ ਸਰਵਿਸ) : ਬਹੁ-ਚਰਚਿਤ ਆਰੁਸ਼ੀ ਤਲਵਾਰ ਕਤਲਕਾਂਡ ਮਾਮਲੇ ਵਿੱਚ ਤਲਵਾਰ ਜੋੜੇ ਨੂੰ ਉਮਰਕੈਦ ਦੀ ਸਜਾ ਸੁਣਾਉਣ ਲਾਲੇ ਜੱਜ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। 2008 ਵਿੱਚ ਨੋਇਡਾ ਦੇ ਜਲਵਾਯੂ ਵਿਹਾਰ ਸੋਸਾਇਟੀ ਵਿੱਚ ਆਰੁਸ਼ੀ ਅਤੇ ਹੇਮਰਾਜ ਦੇ ਕਤਲ ਦੇ ਦੋਸ਼ ਵਿੱਚ ਰਾਜੇਸ਼ ਅਤੇ ਨੁਪੂਰ ਤਲਵਾਰ ਨੂੰ ਉਮਰਕੈਦ ਦੀ ਸਜਾ ਸੁਣਾਉਣ ਵਾਲੇ ਸੀਬੀਆਈ ਕੋਰਟ ਦੇ ਜੱਜ ਨੇ ਸੁਪਰੀਮ ਕੋਰਟ ਵਿੱਚ ਅਰਜੀ ਦਾਖ਼ਲ ਕੀਤੀ ਹੈ।
ਸੀਬੀਆਈ ਜੱਜ ਸ਼ਿਆਮ ਲਾਲ ਨੇ ਇਲਾਹਾਬਾਦ ਹਾਈਕੋਰਟ ਵੱਲੋਂ ਆਪਣੇ ਵਿਰੁੱਧ ਕੀਤੀਆਂ ਗਈਆਂ ਸਖ਼ਤ ਟਿੱਪਣੀਆਂ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਦੱਸ ਦੇਈਏ ਕਿ ਇਲਾਹਾਬਾਦ ਹਾਈਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ’ਤੇ ਟਿੱਪਣੀ ਕਰਦੇ ਹੋਏ ਉਸ ’ਤੇ ਵਿਰੋਧ ਪ੍ਰਗਟ ਕੀਤਾ ਹੈ। ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ’ਤੇ ਸਵਾਲ ਉਠਾਉਂਦੇ ਹੋਏ ਜੱਜ ਦੀ ਕਾਨੂੰਨੀ ਸਮਝ ’ਤੇ ਊਂਗਲ ਚੁੱਕੀ ਸੀ। ਕੋਰਟ ਨੇ ਟਿੱਪਣੀ ਕੀਤੀ ਕਿ ਟ੍ਰਾਇਲ ਜੱਜ ਆਪਣੀ ਕਾਨੂੰਨੀ ਜਿੰਮੇਦਾਰੀਆਂ ਤੋਂ ਅਣਜਾਣ ਹੈ। ਹਾਈਕੋਰਟ ਨੇ ਸੀਬੀਆਈ ਜੱਜ ਲਈ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਜੱਜ ਨੇ ਫਿਲਮ ਡਾਇਰੈਕਟਰ ਜਿਹਾ ਵਿਹਾਰ ਕੀਤਾ ਹੈ।
ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਤੋਂ ਹਟ ਕੇ ਤਲਵਾਰ ਜੋੜੇ ਨੂੰ ਬਰੀ ਕਰ ਦਿੱਤਾ। ਜਿਕਰਯੋਗ ਹੈ ਕਿ ਇਲਾਹਾਬਾਦ ਹਾਈਕੋਰਟ ਨੇ ਸੀਬੀਆਈ ਦੀ ਜਾਂਚ ਵਿੱਚ ਖਾਮੀਆਂ ਕੱਢਦੇ ਹੋਏ ਤਲਵਾਰ ਜੋੜੇ ਨੂੰ ਬਰੀ ਕਰ ਦਿੱਤਾ ਸੀ।

ਹੋਰ ਖਬਰਾਂ »

ਰਾਸ਼ਟਰੀ