ਅੰਮ੍ਰਿਤਸਰ, 13 ਫ਼ਰਵਰੀ (ਹ.ਬ.) : 21 ਫਰਵਰੀ ਨੂੰ ਦਰਬਾਰ ਸਾਹਿਬ ਮੱਥਾ ਟੇਕਣ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸੁਆਗਤ ਦੇ ਲਈ ਐਸਜੀਪੀਸੀ ਨੇ ਪੂਰੀ ਤਿਆਰੀ ਕੀਤੀ ਹੈ। ਇਸ ਮੌਕੇ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖੁਦ ਮੌਜੂਦ ਰਹਿਣਗੇ। ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਟਰੂਡੋ ਆਮ ਸ਼ਰਧਾਲੂ ਦੀ ਤਰ੍ਹਾਂ ਆ ਰਹੇ ਹਨ। ਕਮੇਟੀ ਪ੍ਰਧਾਨ ਦੀ ਅਗਵਾਈ ਵਿਚ ਉਨ੍ਹਾਂ ਦਾ ਰਵਾਇਤੀ ਢੰਗ ਨਾਲ ਸੁਆਗਤ  ਕਰੇਗੀ। ਇਸ ਦੌਰਾਨ ਉਨ੍ਹਾਂ ਸੱਚਖੰਡ, Îਇੱਥੇ ਦੀ ਰਵਾਇਤਾਂ ਅਤੇ ਸਿੱਖੀ ਦੇ ਬਾਰੇ ਵਿਚ ਵੀ ਜਾਣਕਾਰੀ ਦਿੱਤੀ ਜਾਵੇਗੀ।

ਹੋਰ ਖਬਰਾਂ »