ਚੰਡੀਗੜ੍ਹ, 14 ਫ਼ਰਵਰੀ (ਹ.ਬ.) : ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਦੀ ਅਗਵਾਈ ਵਿਚ  ਪੁਲਿਸ ਨੇ ਗੈਂਗਸਟਰਾਂ ਅਤੇ ਅਪਰਾਧੀਆਂ ਦੀ ਵਧ ਰਹੀ ਧਮਕੀਆਂ ਨਾਲ ਨਿਪਟਣ ਦੇ ਲਈ ਸੋਸ਼ਲ ਮੀਡੀਆ 'ਤੇ ਅਪਣਾ ਖਾਤਾ ਖੋਲ੍ਹ ਕੇ ਜਵਾਬੀ ਕਾਰਵਾਈ ਦੇ ਲਈ ਤਿਆਰੀ ਕਰ ਲਈ ਹੈ। ਇਸ ਆਨਲਾਈਨ ਮੁਹਿੰਮ ਦੀ ਸ਼ੁਰੂਆਤ ਸੋਮਵਾਰ ਨੂੰ ਪੰਜਾਬ ਦੇ ਮੁੱਖੀ ਮੰਤਰੀ ਕੈਪਟਨ ਅਮਰਿੰਦਰ ਨੇ ਕੀਤੀ।  ਪੰਜਾਬ ਪੁਲਿਸ ਨੇ ਫੇਸਬੁੱਕ ਪੇਜ, ਪੁਲਿਸ ਦੇ ਟਵਿਟਰ ਅਕਾਊਂਟ ਅਤੇ ਪੰਜਾਬ ਪੁਲਿਸ ਦੇ ਯੂ ਟਯੂਬ ਚੈਨਲ  ਨਾਲ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਖਾਤਾ ਖੋਲ੍ਹਿਆ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਦੀ ਸੋਸ਼ਲ ਮੀਡੀਆ ਮੁਹਿੰਮ ਨਾਲ ਜਿੱਥੇ ਪੁਲਿਸ ਅਤੇ ਲੋਕਾਂ ਦੇ ਵਿਚ ਦੂਰੀਆਂ ਮਿਟਣਗੀਆਂ, ਉਥੇ ਹੀ ਰਾਜ ਵਿਚ ਦਹਿਸ਼ਤ ਫੈਲਾਉਣ ਦੇ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਦੁਆਰਾ ਸੋਸ਼ਲ ਮੀਡੀਆ 'ਤੇ ਕੀਤੀ ਜਾਣ ਵਾਲੀ ਬਦਜ਼ੁਬਾਨੀ 'ਤੇ ਵੀ ਨਕੇਲ ਪਾਈ ਜਾਵੇਗੀ।  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਅਕਾਊਂਟ ਸੂਚਨਾ ਦਾ ਪ੍ਰਸਾਰ, ਫੀਡਬੈਕ, ਸ਼ਿਕਾਇਤ ਪ੍ਰਣਾਲੀ ਦੇ ਲਈ ਪ੍ਰਭਾਵਸ਼ਾਲੀ ਮੰਚ ਮੁਹੱਈਆ ਕਰਾਵਾਂਗੇ।  ਉਨ੍ਹਾਂ ਨੇ ਪੁਲਿਸ ਨੂੰ ਫੋਰਸ ਅਤੇ ਨਾਗਰਿਕਾਂ ਦੇ ਆਪਸੀ ਹਿਤ ਵਿਚ ਸੋਸ਼ਲ ਮੀਡੀਆ ਦਾ ਪ੍ਰਯੋਗ ਕਰਨ ਦੇ ਲਈ ਕਿਹਾ। ਮੁੱਖ ਮੰਤਰੀ ਨੇ ਪੁਲਿਸ ਨੂੰ ਸੋਸ਼ਲ ਮੀਡੀਆ ਦੀ ਪਹੁੰਚ ਸਮਾਜ ਦੇ ਵਿਭਿੰਨ ਵਰਗਾਂ, ਵਿਸ਼ੇਸ਼ ਤੌਰ 'ਤੇ ਨੌਜਵਾਨ ਵਰਗ ਤੱਕ ਬਣਾਉਣ ਦੀ ਅਪੀਲ ਕੀਤੀ ਤਾਕਿ ਪੁਲਿਸ ਦੇ ਕੰਮਕਾਜ ਨੂੰ ਹੋਰ ਜ਼ਿਆਦਾ ਪਾਰਦਰਸ਼ੀ, ਸੰਵੇਦਨਸ਼ੀਲਤਾ ਅਤੇ ਅਸਰਦਾਰ ਬਣਾਇਆ ਜਾ ਸਕੇ।  ਡੀਜੀਪੀ ਨੇ ਦੱਸਿਆ ਕਿ ਲੋਕਾਂ ਨਾਲ ਨੇੜਤਾ ਵਧਾਉਣ ਦੇ ਲਈ ਪੁਲਿਸ ਦੁਆਰਾ ਸੋਸ਼ਲ ਮੀਡੀਆ ਦੇ ਤਿੰਨ ਪਲੇਟਫਾਰਮ ਇਸਤੇਮਾਲ ਕੀਤੇ ਜਾਣਗੇ।  ਇਸ  ਸਮੇਂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।

ਹੋਰ ਖਬਰਾਂ »

ਚੰਡੀਗੜ