ਚੰਡੀਗੜ੍ਹ, 7 ਮਾਰਚ (ਹ.ਬ.) : ਅਕਾਲੀ-ਭਾਜਪਾ ਗਠਜੋੜ ਸਰਕਾਰ ਦੌਰਾਨ ਗੁਰੂ ਗੰ੍ਰਥ ਸਾਹਿਬ, ਗੀਤਾ ਤੇ ਕੁਰਾਨ ਦੀ ਹੋਈ ਬੇਅਦਬੀ, ਬਰਗਾੜੀ ਤੇ ਬਹਿਬਲ ਕਲਾਂ ਕਾਂਡ ਮਾਮਲਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਦੁਆਰਾ ਗਠਤ ਕੀਤੇ ਗਏ ਕਮਿਸ਼ਨ ਜਸਟਿਸ ਰਣਜੀਤ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਗ੍ਰਹਿ ਮੰਤਰੀ  ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਨੂੰ 16 ਮਾਰਚ ਨੂੰ ਗਵਾਹੀ ਦੇਣ ਲਈ ਤਲਬ ਕੀਤਾ ਹੈ। ਕਮਿਸ਼ਨ ਦੇ ਸੂਤਰਾਂ ਮੁਤਾਬਕ ਦੋਵੇਂ ਆਗੂਆਂ ਨੂੰ ਦੂਜੀ ਵਾਰ ਤਲਬ ਕੀਤਾ ਗਿਆ ਹੈ। ਦੋਵੇਂ ਆਗੂ ਨਿੱਜੀ ਤੌਰ 'ਤੇ ਜਾਂ ਫੇਰ ਲਿਖਤੀ ਰੂਪ ਵਿਚ ਅਪਣਾ ਬਿਆਨ ਦਰਜ ਕਰਵਾ ਸਕਦੇਹਨ। Îਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਵਿਜੈ ਸਾਂਪਲਾ ਦੀ ਅਗਵਾਈ ਹੇਠ ਵਫ਼ਦ ਨੇ ਬੀਤੇ ਦਿਨੀਂ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲੇ ਵਿਚ ਜਾਂਚ ਦੀ ਮੰਗ ਕੀਤੀ ਸੀ ਕਿ ਇਲ੍ਹਾਂ ਘਟਨਾਵਾਂ ਪਿੱਛੇ ਅੰਤਰਰਾਸ਼ਟਰੀ ਤਾਕਤਾਂ ਦਾ ਹੱਥ ਹੈ ਜਿਨ੍ਹਾਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਕਮਿਸ਼ਨ ਦੇ ਸੂਤਰਾਂ ਮੁਤਾਬਕ ਜਸਟਿਸ ਰਣਜੀਤ ਸਿੰਘ ਨੂੰ ਵਫ਼ਦ ਵਲੋਂ ਦਿੱਤੇ ਗਏ ਮੈਮੋਰੰਡਮ ਦੀਆਂ ਦੋ ਕਾਪੀਆਂ ਅੰਗਰੇਜੀ ਤੇ ਪੰਜਾਬੀ ਭਾਸ਼ਾ ਵਾਲੀ ਮਿਲੀ ਸੀ ਜਿਸ ਵਿਚ ਸ਼ਬਦਾਵਲੀ ਤੇ ਭਾਸ਼ਾ ਅੰਤਰ ਸੀ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਅਕਾਲੀ ਦਲ ਤੇ ਭਾਜਪਾ ਦੋਵੇਂ ਸਹਿਯੋਗੀ ਦਲਾਂ ਦੇ ਪ੍ਰਧਾਨ ਕਮਿਸ਼ਨ ਅੱਗੇ 16 ਮਾਰਚ ਨੂੰ ਪੇਸ਼ ਹੁੰਦੇ ਹਨ ਜਾਂ ਫੇਰ ਅਪਣਾ ਲਿਖਤੀ ਜਵਾਬ ਦਿੰਦੇ ਹਨ ਜਾਂ ਨਹੀਂ। ਜਸਟਿਰ ਰਣਜੀਤ ਸਿੰਘ ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਲਗਭਗ ਮੁਕੰਮਲ ਕੀਤੀ ਹੋਈ ਹੈ। ਦੱਸਣਯੋਗ ਹੈ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਵੀ ਜਸਟਿਸ ਜੋਰਾ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਗਠਤ ਕੀਤਾ ਗਿਆ ਸੀ।

ਹੋਰ ਖਬਰਾਂ »