ਹੁਣ ਪਟਿਆਲਾ ਹਾਊਸ ਕੋਰਟ 'ਤੇ ਟਿਕੀਆਂ ਨਜ਼ਰਾਂ

ਦਿੱਲੀ, 9 ਮਾਰਚ (ਹਮਦਰਦ ਨਿਊਜ਼ ਸਰਵਿਸ) :  ਆਈ.ਐਨ.ਐਕਸ. ਮੀਡੀਆ ਲਿਮਟਿਡ ਦੇ ਡਾਇਰੈਕਟਰਾਂ ਪੀਟਰ ਤੇ ਇੰਦਰਾਨੀ ਮੁਖਰਜੀ ਦੇ ਇਕਬਾਲੀਆ ਬਿਆਨਾਂ ਦੇ ਆਧਾਰ 'ਤੇ ਸੀ.ਬੀ.ਆਈ. ਦੇ ਸ਼ਿਕੰਜੇ 'ਚ ਫਸੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਹੁਣ ਈ.ਡੀ. ਕਾਰਤੀ ਨੂੰ ਅਗਲੀ ਸੁਣਵਾਈ ਤੱਕ ਗ੍ਰਿਫ਼ਤਾਰ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਇਸ ਸਬੰਧ ਵਿਚ ਕੇਂਦਰ ਸਰਕਾਰ ਤੇ ਈ.ਡੀ. ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਮਾਰਚ ਨੂੰ ਹੋਵੇਗੀ।

ਹੋਰ ਖਬਰਾਂ »