ਬਨੂੜ, 12 ਮਾਰਚ (ਹ.ਬ.) : ਬਨੂੜ ਜ਼ੀਰਕਪੁਰ ਮੁੱਖ ਮਾਰਗ ਤੇ ਪੈਂਦੇ ਪਿੰਡ ਖਿਜਰਗੜ੍ਹ ਕਨੌੜ ਨੇੜੇ ਮੋਟਰਸਾਈਕਲ ਸਵਾਰ ਨੂੰ ਪਿੱਛੋਂ ਆ ਰਹੀ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦੇ ਪਿਛੇ ਬੈਠਾ ਉਸ ਦਾ ਲੜਕਾ ਬੁਰ੍ਹੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਜਨਰਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਵੀ ਦਮ ਤੋੜ ਦਿੱਤਾ। ਏਐੱਸਆਈ ਬਲਕਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਗਤ ਸਿੰਘ ਪੁੱਤਰ ਮੁਖਤਿਆਰ ਸਿੰਘ ਉਮਰ 33 ਸਾਲ ਵਾਸੀ ਪਿੰਡ ਖਿਜਰਗੜ੍ਹ ਕਨੌੜ ਆਪਣੇ 10 ਸਾਲਾ ਪੁੱਤਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਨੂੰ ਮੁੜਨ ਲਈ ਕੱਚੀ ਸੜਕ 'ਤੇ ਖੜ੍ਹਾ ਸੀ ਤਾਂ ਪਿਛੋਂ ਆ ਰਹੀ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੰਗਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦਾ ਪਿੱਛੇ ਬੈਠਾ ਪੁੱਤਰ ਗੁਰਸੇਵਕ ਸਿੰਘ ਬੁਰ੍ਹੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਨੂੰ ਇਕੱਠੇ ਹੋਏ ਲੋਕਾਂ ਨੇ ਤੁਰੰਤ ਚੰਡੀਗੜ੍ਹ ਦੇ ਸੈਕਟਰ 32 ਦੇ ਜਨਰਲ ਹਸਪਤਾਲ ਪਹੁੰਚਾਇਆ। ਜਿਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਹੋਰ ਖਬਰਾਂ »