ਚੰਡੀਗੜ੍ਹ, 13 ਮਾਰਚ (ਹ.ਬ.) : ਨਿੰਬੂ ਦਾ ਖੱਟਾ ਸਵਾਦ ਸਾਰੇ ਲੋਕਾਂ ਨੂੰ ਪਸੰਦ ਹੁੰਦਾ ਹੈ। ਇਹ ਸਾਡੀ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਨਿੰਬੂ ਵਿਚ ਭਰਪੂਰ ਮਾਤਰਾ ਵਿਚ ਵਿਟਾਮਿਨ ਸੀ, ਵਿਟਾਮਿਨ ਡੀ, ਕੈਲਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਪ੍ਰੋਟੀਨ ਅਤੇ ਕਾਰਬੋਹਾਈਡਰੇਟ ਮੌਜੂਦ ਹੁੰਦੇ ਹਨ। ਜੋ ਸਾਡੇ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾ ਕੇ ਰਖਦੇ ਹਨ। ਬਿਊਟੀ ਦੇ ਲਈ ਵੀ ਨਿੰਬੂ ਦਾ ਸੇਵਨ ਬਹੁਤ ਫਾਇਦੇਮੰਦ ਹੈ। ਇਸ ਦੇ ਇਸਤੇਮਾਲ ਨਾਲ ਆਪ ਚਮੜੀ ਨਾਲ ਜੁੜੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹਨ।
ਨਿੰਬੂ ਵਿਚ ਭਰਪੂਰ ਮਾਤਰਾ ਵਿਚ ਐਂਟੀਆਕਸੀਡੈਂਟਸ ਮੌਜੂਦ ਹੁੰਦੇ ਹਨ। ਜੋ ਸਾਡੇ ਸਰੀਰ ਦੀ ਇਮਯੂÎਨਿਟੀ ਪਾਵਰ ਨੂੰ ਮਜ਼ਬੂਤ ਬਣਾਉਂਦੇ ਹਨ ਅਤੇ ਬੈਕਟਰੀਆ ਅਤੇ ਵਾਇਰਸ ਦੇ ਕਾਰਨ ਹੋਣ ਵਾਲੇ ਇਨਫੈਕਸ਼ਨ ਤੋਂ ਵੀ ਬਚਾਉਂਦੇ ਹਨ। ਨਿੰਬੂ ਵਿਚ ਭਰਪੂਰ ਮਾਤਰਾ ਵਿਚ ਸਿਟ੍ਰਿਕ ਐਸਿਟ ਮੌਜੂਦ ਹੁੰਦਾ ਹੈ ਜੋ ਸਾਡੀ ਚਮੜੀ ਅਤੇ ਵਾਲਾਂ ਨੂੰ ਠੀਕ ਰਖਦਾ ਹੈ। ਨਿੰਬੂ ਵਿਚ ਪੋਟਾਸ਼ੀਅਮ ਅਤੇ ਫਾਸਫੋਰਸ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਜੋ ਸਾਡੇ ਬ੍ਰੇਨ ਸੈਲਸ ਅਤੇ ਨਰਵਸ ਸਿਸਟਮ ਨੂੰ ਮਜ਼ਬੂਤ ਬਣਾਉਂਦੀ ਹੈ । ਇਸ ਤੋਂ ਇਲਾਵਾ ਇਸ ਵਿਚ ਵਿਟਾਮਿਲ ਸੀ ਐਂਟੀਆਕਸੀਡੈਂਟ ਦੀ ਮਾਤਰਾ ਮੌਜੂਦ ਹੁੰਦੀ ਹੈ। ਜੋ ਸਾਡੇ ਸਰੀਰ ਵਿਚ ਕੈਂਸਰ ਸੈਲਜ਼ ਨੂੰ ਪੈਦਾ ਹੋਣ ਤੋਂ ਰੋਕਣ ਵਿਚ ਕੰਮ ਕਰਦੀ ਹੈ।

ਹੋਰ ਖਬਰਾਂ »