ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਜਿਲ੍ਹੇ ਦੀ ਪ੍ਰਧਾਨਗੀ ਛੱਡੀ

ਬਠਿੰਡਾ, 18 ਮਾਰਚ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਜਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਰਾਜਸਥਾਨ ਵਿੱਚ ਅਕਾਲੀ ਦਲ ਦੀ ਕਮਾਨ ਸੰਭਾਲਣਗੇ।

ਦੱਸ ਦੇਈਏ ਕਿ ਸਿਕੰਦਰ ਸਿੰਘ ਮਲੂਕਾ ਅਕਾਲੀ-ਭਾਜਪਾ ਸਰਕਾਰ ਵੇਲੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਰਹਿ ਚੁੱਕੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਵੀ ਪ੍ਰਧਾਨ ਹਨ।

ਹੋਰ ਖਬਰਾਂ »