ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਬਰੀ

ਰਾਂਚੀ, 19 ਮਾਰਚ (ਹਮਦਰਦ ਨਿਊਜ਼ ਸਰਵਿਸ) :  ਝਾਰਖੰਡ ਦੀ ਰਾਂਚੀ ਕੇਂਦਰੀ ਜੇਲ• 'ਚ ਸਜ਼ਾ ਕੱਟ ਰਹੇ ਰਾਸ਼ਟਰਤੀ ਜਨਤਾ ਦਲ (ਆਰਜੇਡੀ) ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੋਟਾਲਾ ਦੇ ਚੌਥੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਲਾਲੂ ਸਣੇ 19 ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ। ਦੁਮਕਾ ਖਜ਼ਾਨੇ ਤੋਂ ਗੈਰ ਕਾਨੂੰਨੀ ਢੰਗ ਨਾਲ ਪੈਸੇ ਕੱਢਵਾਉਣ ਨਾਲ ਜੁੜੇ ਮਾਮਲੇ 'ਚ ਰਾਂਚੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ ਫੈਸਲਾ ਸੁਣਾਇਆ। ਇਸ ਤਰ•ਾਂ ਹੁਣ ਤੱਕ ਚਾਰਾ ਘੋਟਾਲੇ ਦੇ 6 'ਚੋਂ 4 ਕੇਸਾਂ 'ਚ ਲਾਲੂ ਦੋਸ਼ੀ ਕਰਾਰ ਦਿੱਤੇ ਜਾ ਚੁਕੇ ਹਨ। ਇਸ ਮਾਮਲੇ 'ਚ ਅਦਾਲਤ ਨੇ ਜਿਰਥੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਸਣੇ 19 ਜਣਿਆਂ ਨੂੰ ਨੂੰ ਦੋਸ਼ੀ ਕਰਾਰ ਦਿੱਤਾ ਉਥੇ ਹੀ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਸਣੇ 12 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। 

ਹੋਰ ਖਬਰਾਂ »