ਨਵੀਂ ਦਿੱਲੀ, 19 ਮਾਰਚ (ਹਮਦਰਦ ਨਿਊਜ਼ ਸਰਵਿਸ) : ਡਰੱਗ ਤਸਕਰੀ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗਣ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਕਿ ਹੁਣ ਮਾਣਹਾਨੀ ਮਾਮਲੇ 'ਚ ਕੇਜਰੀਵਾਲ ਨੇ ਨਿਤਿਨ ਗਡਕਰੀ ਤੇ ਕਪਿਲ ਸਿੱਬਲ ਤੋਂ ਵੀ ਮੁਆਫੀ ਮੰਗ ਲਈ ਹੈ। ਇਨ•ਾਂ ਦੋਵਾਂ ਨੇਤਾਵਾਂ ਨੇ ਵੀ ਕੇਜਰੀਵਾਲ 'ਤੇ ਮਾਣਹਾਨੀ ਕੇਸ ਕੀਤੇ ਹੋਏ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹੀ ਨੇਤਾ ਹੁਣ ਕੇਸ ਵਾਪਸ ਲੈ ਰਹੇ ਹਨ। ਦੱਸ ਦੇਈਏ ਕਿ ਪਿਛਲੇ ਹਫ਼ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗੇ ਜਾਣ ਮਗਰੋਂ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਸੀ। ਇਸ ਨੂੰ ਠੱਲ• ਪਾਉਣ ਲਈ ਬੀਤੇ ਦਿਨੀਂ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਚ ਮੀਟਿੰਗ ਕੀਤੀ ਗਈ। ਇਸ ਵਿਚ ਪੰਜਾਬ ਦੇ 20 ਵਿਚੋਂ 10 ਵਿਧਾਇਕ ਪੁੱਜੇ ਸਨ, ਜਿਨ•ਾਂ ਵਿੱਚ ਰੋਸ ਵਜੋਂ ਪੰਜਾਬ ਦੇ ਸਹਿ ਪ੍ਰਧਾਨ ਦਾ ਅਹੁਦਾ ਛੱਡ ਚੁੱਕੇ ਅਮਨ ਅਰੋੜਾ ਵੀ ਸ਼ਾਮਲ ਹਨ। ਸੂਬੇ ਦੇ ਮੀਤ ਪ੍ਰਧਾਨ ਡਾ. ਬਲਬੀਰ ਸਿੰਘ ਨੇ ਵੀ ਮੀਟਿੰਗ 'ਚ ਹਾਜ਼ਰੀ ਭਰੀ ਸੀ। ਮੀਟਿੰਗ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰੇ ਹੋਈ ਸੀ। ਮੀਟਿੰਗ ਦੌਰਾਨ ਸ੍ਰੀ ਕੇਜਰੀਵਾਲ ਨੇ ਭਗਵੰਤ ਮਾਨ ਅਤੇ ਅਮਨ ਅਰੋੜਾ ਦੇ ਅਸਤੀਫੇ ਨਾਮਨਜ਼ੂਰ ਕਰ ਦਿੱਤੇ ਸਨ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨਾਲ ਵੱਖਰੀ ਮੀਟਿੰਗ ਕਰਨ ਦਾ ਫੈਸਲਾ ਕੀਤਾ ਸੀ। ਕੇਜਰੀਵਾਲ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਮੁਆਫੀ ਮੰਗਣ ਦੇ ਮਾਮਲੇ ਵਿਚ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੁਆਫੀ ਮੰਗਣਾ ਮਹਿਜ਼ ਸਿਆਸੀ ਦਾਅਪੇਚ  ਹੈ, ਕਿਉਂਕਿ ਉਹ ਅਦਾਲਤੀ ਪ੍ਰਕਿਰਿਆ ਵਿਚ ਜ਼ਾਇਆ ਜਾ ਰਹੇ ਸਮੇਂ ਨੂੰ ਬਚਾਉਣਾ ਚਾਹੁੰਦੇ ਸਨ। ਪਾਰਟੀ ਦੇ ਬੁਲਾਰੇ ਸੌਰਭ ਭਾਰਦਾਜ ਨੇ ਕਿਹਾ ਕਿ ਕੇਜਰੀਵਾਲ ਦਰਜਨਾਂ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਜਿਸ 'ਚ ਮਾਣਹਾਨੀ, ਚੋਣ ਪ੍ਰਚਾਰ ਦੌਰਾਨ ਹੋਰਡਿੰਗ, ਪੋਸਟਰ ਲਾਉਣਾ, ਧਾਰਾ 144 ਦੀ ਉਲੰਘਣਾ, ਦਿੱਲੀ 'ਚ ਪ੍ਰਦਰਸ਼ਨ ਵਰਗੇ ਮੁੱਦਿਆਂ ਨੂੰ ਲੈ ਕੇ ਦਾਇਰ ਕੀਤੇ ਗਏ ਹਨ। ਅਜਿਹੇ ਕੇਸਾਂ ਦੀਆਂ ਤਰੀਕਾਂ 'ਚ ਉਨ•ਾਂ ਦਾ ਸਮਾਂ ਕਾਫੀ ਖਰਾਬ ਹੋ ਰਿਹਾ ਹੈ ਜਿਸ ਕਾਰਨ ਉਨ•ਾਂ ਮੁਆਫੀ ਮੰਗਣ ਦਾ ਫੈਸਲਾ ਲਿਆ ਹੈ।   

ਹੋਰ ਖਬਰਾਂ »