ਵਾਸ਼ਿੰਗਟਨ, 30 ਮਾਰਚ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਨੇ ਵੀਜ਼ਾ ਲਈ ਅਪਲਾਈ ਕਰਨ ਵਾਲੇ ਵਿਦੇਸ਼ੀ ਕਾਮਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਕ ਤੋਂ ਜ਼ਿਆਦਾ ਵਾਰ ਅਪਲਾਈ ਕੀਤੇ ਜਾਣ 'ਤੇ ਅਰਜ਼ੀ ਨੂੰ ਰੱਦ ਕਰ ਦਿੱਤਾ ਜਾਵੇਗਾ। ਸ਼ਰਨਾਰਥੀਆਂ ਅਤੇ ਨਾਗਰਿਕਤਾ ਨਾਲ ਜੁੜੇ ਮਾਮਲਿਆਂ ਨੂੰ ਦੇਖਣ ਵਾਲੀ ਅਮਰੀਕੀ ਏਜੰਸੀ ਯੂਐਸ ਸਿਟੀਜ਼ਨਸ਼ਿਪ ਐਂਡ ਇੰਮੀਗ੍ਰੇਸ਼ਨ ਨੇ ਇਹ ਚੇਤਾਵਨੀ ਜਾਰੀ ਕੀਤੀ ਹੈ। ਇਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਤੀ ਵਰ•ੇ (2019) ਲਈ ਗੈਰ ਸ਼ਰਨਾਰਥੀ ਕੰਮਕਾਜੀ ਵੀਜ਼ਾ ਐੱਚ-1ਬੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਦੋ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਹੈ। ਏਜੰਸੀ ਨੇ ਕਿਹਾ ਕਿ ਅਜਿਹੇ ਬਿਨੈਕਾਰ ਜਿਹੜੇ ਇਕ ਹੀ ਲਾਭਪਾਤਰੀ ਲਈ ਕਈ ਅਰਜ਼ੀਆਂ ਦਾਇਰ ਕਰਦੇ ਹਨ, ਲਾਟਰੀ ਪ੍ਰਕਿਰਿਆ ਨੂੰ ਦੂਸ਼ਿਤ ਕਰਦੇ ਹਨ। 

ਹੋਰ ਖਬਰਾਂ »