17 ਅਪ੍ਰੈਲ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਸਰੀ, 11 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਪਿਛਲੇ ਸੋਮਵਾਰ ਨੂੰ ਲੈਡਨਰ 'ਚ ਹਥਿਆਰ ਦੀ ਨੋਕ 'ਤੇ ਡਕੈਤੀ ਨੂੰ ਅੰਜਾਮ ਦੇਣ ਦੇ ਮਾਮਲੇ 'ਚ 31 ਸਾਲਾ ਨੌਜਵਾਨ ਹਰਕਮਾਈ ਸਿੰਘ ਨੂੰ ਕਈ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਕਮਾਈ ਸਿੰਘ ਹੀਰਾ 'ਤੇ ਲੁੱਟ ਕਰਨ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਨਕਲੀ ਬੰਦੂਕ ਦੀ ਵਰਤੋਂ ਕਰਨ ਦੇ ਦੋਸ਼ ਲਾਏ ਗਏ ਹਨ। ਹੀਰਾ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ ਤੇ 17 ਅਪ੍ਰੈਲ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਡੈਲਟਾ ਪੁਲਿਸ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਤੇ ਦੂਜੇ ਸ਼ੱਕੀ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ। 

ਹੋਰ ਖਬਰਾਂ »

ਕੈਨੇਡਾ