ਸੁਪਰੀਮ ਕੋਰਟ ਨੇ ਹਿੰਸਕ ਅਪਰਾਧਾਂ 'ਚ ਸ਼ਾਮਲ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਵਾਲੇ ਕਾਨੂੰਨ 'ਤੇ ਉਠਾਇਆ ਸਵਾਲ

ਵਾਸ਼ਿੰਗਟਨ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਅਮਰੀਕੀ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਹਿਮ ਫ਼ੈਸਲਾ ਸੁਣਾਉਂਦਿਆਂ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਵਰਤੇ ਜਾਂਦੇ ਕਾਨੂੰਨ ਨੂੰ ਸੰਵਿਧਾਨਕ ਤੌਰ 'ਤੇ ਅਸਪੱਸ਼ਟ ਕਰਾਰ ਦੇ ਦਿਤਾ। ਸਰਬਉਚ ਅਦਾਲਤ ਦੇ ਇਸ ਫ਼ੈਸਲੇ ਨਾਲ ਟਰੰਪ ਸਰਕਾਰ ਦੇ ਰਾਹ ਵਿਚ ਕਈ ਅੜਿੱਕੇ ਖੜ੍ਹੇ ਹੋ ਸਕਦੇ ਹਨ ਜੋ ਅਪਰਾਧਕ ਰਿਕਾਰਡ ਵਾਲੇ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਦਿਨ-ਰਾਤ ਇਕ ਕਰ ਰਹੀ ਹੈ।
ਹੈਰਾਨੀ ਵਾਲੀ ਗੱਲ ਇਹ ਰਹੀ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਨਿਯੁਕਤ ਜੱਜ ਨੀਲ ਗੌਰਸਚ ਨੇ ਡੈਮੋਕ੍ਰੈਟਿਕ ਪਾਰਟੀ ਵੱਲੋਂ ਨਿਯੁਕਤ ਜੱਜਾਂ ਦਾ ਸਾਥ ਦਿਤਾ ਅਤੇ 5-4 ਨਾਲ ਆਏ ਫ਼ੈਸਲੇ ਵਿਚ ਇੰਮੀਗ੍ਰੇਸ਼ਨ ਅਤੇ ਨੈਸ਼ਨਲ ਐਕਟ ਦੀ ਧਾਰਾ ਨੂੰ ਰੱਦ ਕਰ ਦਿਤਾ ਗਿਆ।  

ਹੋਰ ਖਬਰਾਂ »