ਮੌਸਮ ਵਿਭਾਗ ਨੇ ਪਹਿਲਾਂ ਹੀ ਜਾਰੀ ਕੀਤੀ ਸੀ ਚੇਤਾਵਨੀ

ਚੰਡੀਗੜ੍ਹ, 7 ਮਈ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਤੇ ਤੂਫਾਨ ਨੇ ਦਸਤਕ ਦੇ ਦਿੱਤੀ ਹੈ। ਮੋਗਾ, ਜਗਰਾਉਂ, ਕਪੂਰਥਲਾ, ਨਵਾਂ ਸ਼ਹਿਰ ਤੇ ਲੁਧਿਆਣਾ ਦੇ ਨੇੜੇ-ਤੇੜੇ ਦੇ ਇਲਾਕਿਆਂ ਵਿੱਚ ਕਾਫ਼ ਮੀਂਹ ਪੈ ਰਿਹਾ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਚੇਤਾਵਨੀ ਕੀਤੀ ਸੀ ਕਿ ਭਾਰਤ ਦੇ ਪੰਜਾਬ, ਹਰਿਆਣਾ ਸਮੇਤ ਕਈ ਉਤਰੀ ਰਾਜਾਂ ਵਿੱਚ ਭਾਰੀ ਤੂਫਾਨ ਅਤੇ ਮੀਂਹ ਆਉਣ ਦੀ ਸੰਭਾਵਨਾ ਹੈ। ਜਿਸ ਦੇ ਮੱਦੇਨਜ਼ਰ ਹਰਿਆਣਾ ਦੇ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀ ਕਰ ਦਿੱਤੀ ਗਈ ਸੀ।

ਹੋਰ ਖਬਰਾਂ »