ਲੁਧਿਆਣਾ ਦੀ ਚੀਫ਼ ਮੈਜਿਸਟਰੇਟ ਦੀ ਅਦਾਲਤ ਨੇ ਸੁਣਾਏ ਹੁਕਮ

ਲੁਧਿਆਣਾ, 14 ਮਈ (ਹਮਦਰਦ ਨਿਊਜ਼ ਸਰਵਿਸ) : ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਕਿ ਲੁਧਿਆਣਾ ਦੀ ਚੀਫ਼ ਮੈਜਿਸਟਰੇਟ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ 1995 ਦੇ ਅਸਲਾ ਬਰਾਮਦਗੀ ਕੇਸ ਵਿੱਚੋਂ ਬਰੀ ਕਰ ਦਿੱਤਾ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਗੋਇਲ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ 1995 ਦੇ ਏਕੇ-56 ਤੇ 50 ਕਾਰਤੂਸਾਂ ਦੀ ਬਰਾਮਦਗੀ ਦੇ ਕੇਸ ਵਿੱਚੋਂ ਬਰੀ ਕਰਨ ਦੇ ਹੁਕਮ ਦਿੱਤੇ।
ਜ਼ਿਕਰਯੋਗ ਹੈ ਕਿ ਇਸ ਕੇਸ ਵਿੱਚ 13 ਅਪ੍ਰੈਲ 2018 ਨੂੰ ਵਰਿੰਦਰ ਕੁਮਾਰ ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਲੁਧਿਆਣਾ ਦੀ ਅਦਾਲਤ ਵੱਲੋਂ ਹਵਾਰਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਇਹ ਕੇਸ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਕਰਨ ਦੀ ਤਜਵੀਜ਼ ਤਹਿਤ ਫੌਜਦਾਰੀ ਜ਼ਾਬਤੇ ਦੀ ਧਾਰਾ 325 ਅਧੀਨ ਲੁਧਿਆਣਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੂੰ ਰੈਫ਼ਰ ਕਰ ਦਿੱਤਾ ਸੀ।
 

 

ਹੋਰ ਖਬਰਾਂ »