ਬਰੈਂਪਟਨ, 3 ਜੂਨ (ਹਮਦਰਦ ਨਿਊਜ਼ ਸਰਵਿਸ) : ਬਰੈਂਪਟਨ ਵਿੱਚ ਨੌਰਥ ਪਾਰਕ ਸੈਕੰਡਰੀ ਸਕੂਲ ਵਿਖੇ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕੈਨੇਡਾ ਦੇ ਵਰਲਡ ਸਿੱਖ ਆਰਗੇਨਾਈਜੇਸ਼ਨ (ਡਬਲਿਊਐਸਓ) ਨੇ ਪੀਲ ਡਿਸਟ੍ਰਿਕਟ ਸਕੂਲ ਬੋਰਡ (ਪੀਡੀਐਸਬੀ) ਨਾਲ ਭਾਈਵਾਲੀ ਰਾਹੀਂ ਲੋਕਾਂ ਨੂੰ ਸਿੱਖ ਧਰਮ ਦੇ ਇਤਿਹਾਸ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਦੇਣ ਲਈ ਈ-ਮੌਡਿਊਲ ਲਾਂਚ ਕੀਤਾ।  ਇਸ ਈ-ਮੌਡਿਊਲ ਰਾਹੀਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ, ਸਟਾਫ਼ ਅਤੇ ਹੋਰਨਾਂ ਲੋਕਾਂ ਨੂੰ ਸਿੱਖ ਧਰਮ, ਸੱਭਿਆਚਾਰ, ਵਿਰਾਸਤ ਅਤੇ ਸਿੱਖੀ ਬਾਰੇ ਹੋਰ ਜਾਣਕਾਰੀ ਦਿੱਤੀ ਜਾਵੇਗੀ।

ਸਿੱਖ ਧਰਮ ਈ-ਮੌਡਿਊਲ ਕਈ ਸਾਲਾਂ ਦੇ ਸਹਿਯੋਗ ਅਤੇ ਯਤਨਾਂ ਦਾ ਸਿੱਟਾ ਹੈ ਅਤੇ ਇਹ ਸਿੱਖ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੂੰ ਸਿੱਖਿਆ ਦੇਣ ਵੇਲੇ ਵਧੀਆ ਪ੍ਰਥਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਏਗਾ।

ਹੋਰ ਖਬਰਾਂ »