ਚੰਡੀਗੜ• ਪੁਲਿਸ ਨੇ ਸੈਕਟਰ 43 ਦੇ ਬੱਸ ਅੱਡੇ ਤੋਂ ਕੀਤਾ ਕਾਬੂ

ਚੰਡੀਗੜ•, 9 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਨੂੰ ਅੱਜ ਸੋਮਵਾਰ ਬਾਅਦ ਦੁਪਹਿਰ ਚੰਡੀਗੜ• 'ਚ ਗ੍ਰਿਫ਼ਤਾਰ ਕਰ ਲਿਆ ਗਿਆ। ਚੰਡੀਗੜ• ਦੀ ਕ੍ਰਾਈਮ ਬ੍ਰਾਂਚ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਦੌਰਾਨ ਇਹ ਸੰਭਵ ਹੋ ਸਕਿਆ। ਜਾਣਕਾਰੀ ਮੁਤਾਬਿਕ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਬਾ ਨੂੰ ਚੰਡੀਗੜ• ਦੇ ਸੈਕਟਰ 43 ਸਥਿਤ ਬੱਸ ਅੱਡੇ ਦੇ ਪਿਛਲੇ ਪਾਸਿਓਂ ਇੱਕ ਸੰਖੇਪ ਜਿਹੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮੁਕਾਬਲੇ 'ਚ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਪੀਜੀਆਈ 'ਚ ਦਾਖ਼ਲ ਕਰਵਾਇਆ ਗਿਆ ਹੈ। ਦਿਲਪ੍ਰੀਤ ਸਿੰਘ ਨੇ ਪਹਿਲਾਂ ਖ਼ੁਦ ਇਹ ਦਾਅਵਾ ਕੀਤਾ ਸੀ ਕਿ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਗੋਲੀਬਾਰੀ ਪਿੱਛੇ ਉਸੇ ਦਾ ਹੱਥ ਹੈ।

ਹੋਰ ਖਬਰਾਂ »