ਨਕੋਦਰ,  1 ਅਗਸਤ, (ਹ.ਬ.) : ਮੁਹੱਲਾ ਰਿਸ਼ੀ ਨਗਰ ਵਿਚ ਸੋਮਵਾਰ ਰਾਤ ਨਵੇਂ ਵਿਆਹੇ ਜੋੜੇ ਨੇ ਜ਼ਹਿਰੀਲਾ ਪਦਾਰਥ  ਨਿਗਲ ਲਿਆ। ਦੋਵਾਂ ਨੂੰ ਘਰ ਵਾਲਿਆਂ ਨੇ ਨਕੋਦਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਜਿੱਥੋਂ ਹਾਲਤ ਗੰਭੀਰ ਹੋਣ ਕਾਰਨ ਦੋਵਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਮੰਗਲਵਾਰ ਨੂੰ ਦੋਵਾਂ ਨੇ ਇਲਾਜ ਦੇ ਦੌਰਾਨ ਦਮ ਤੋੜ ਦਿੰਤਾ। ਪੁਲਿਸ ਨੇ ਦੋਵਾਂ ਦੀ ਲਾਸ਼ਾਂ ਪੋਸਟਮਾਰਟਮ ਦੇ ਲਈ ਨਕੋਰ ਦੇ ਮੁਰਦਾ ਘਰ ਵਿਚ ਰਖਵਾ ਦਿੱਤੀਆਂ। ਮ੍ਰਿਤਕਾਂ ਦੀ ਪਛਾਦ ਲਖਨ ਪੁੱਤਰ ਰੋਸ਼ਨ ਲਾਲ ਅਤੇ ਉਸ ਦੀ ਪਤਨੀ ਮਾਨਸੀ ਦੇ ਰੂਪ ਵਿਚ ਹੋਈ ਹੈ।  ਇਸ ਸਬੰਧੀ ਥਾਣਾ ਸਿਟੀ ਇੰਚਾਰਜ ਊਸ਼ਾ ਰਾਣੀ ਨੇ ਦੱਸਿਆ ਕਿ ਸੋਮਵਾਰ ਰਾਤ ਉਨ੍ਹਾਂ ਸੂਚਨਾ ਮਿਲੀ ਕਿ ਮੁਹੱਲਾ ਰਿਸ਼ੀ ਨਗਰ ਦੇ ਰਹਿਣ ਵਾਲੇ ਜੋੜੇ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਉਸ ਤੋਂ ਬਾਅਦ ਦੋਵਾਂ ਨੇ ਕੋਈ ਜ਼ਹਿਰੀਲਾ ਚੀਜ਼ ਖਾ ਲਈ ਸੀ। ਉਨ੍ਹਾਂ ਦੱਸਿਆ ਕਿ ਜਲੰਧਰ ਵਿਚ ਇਲਾਜ ਦੌਰਾਨ ਪਹਿਲਾਂ ਮਾਨਸੀ ਦੀ ਮੌਤ ਹੋ ਗਈ ਜਦ ਕਿ ਬਾਅਦ ਦੁਪਹਿਰ ਲਖਨ ਨੇ ਵੀ ਦਮ ਤੋੜ ਦਿੱਤਾ। ਇਹ ਵੀ ਪਤਾ ਚਲਿਆ ਹੈ ਕਿ ਦੋਵਾਂ ਦਾ ਕਰੀਬ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਮ੍ਰਿਤਕਾਂ ਦੇ ਕਿਸੇ ਵੀ ਰਿਸ਼ਤੇਦਾਰ ਨੇ ਬਿਆਨ ਦਰਜ ਨਹੀਂ ਕਰਾਏ।  ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ »