ਲਖਨਊ, 10 ਅਕਤੂਬਰ, (ਹ.ਬ.) : ਉਤਰ ਪ੍ਰਦੇਸ਼ ਦੇ ਰਾਇਬਰੇਲੀ ਵਿਚ ਬੁਧਵਾਰ ਸਵੇਰੇ ਭਿਆਨਕ ਰੇਲ ਹਾਦਸਾ ਵਾਪਰ ਗਿਆ। ਰਾਇਬਰੇਲੀ ਤੋਂ ਦਿੱਲੀ ਹੁੰਦੇ ਹੋਏ ਮਾਲਦਾ ਟਾਊਨ ਜਾਣ ਵਾਲੀ ਫਰੱਕਾ ਐਕਸਪ੍ਰੈਸ ਟਰੇਨ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿਚ ਹੁਣ ਤੱਕ 7 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ।  50 ਤੋਂ ਜ਼ਿਆਦਾ ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਹਾਦਸਾ ਹਰਚੰਦਪੁਰ ਤੋਂ 50 ਮੀਟਰ ਦੂਰ ਬਾਵਾਗੰਜ 'ਚ ਵਾਪਰਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ। ਲੇਕਿਨ ਦੱਸਿਆ ਜਾ ਰਿਹਾ ਹੈ ਕਿ ਇੰਜਣ ਸਮੇਤ ਟਰੇਨ ਦੀ 9 ਬੋਗੀਆਂ ਪਟੜੀ ਤੋਂ ਉਤਰ ਗਈਆਂ ਹਨ।  ਹਾਦਸੇ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਮ੍ਰਿਤਕਾਂ ਦੇ ਘਰ ਵਾਲਿਆਂ ਨੂੰ ਦੋ ਲੱਖ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਹਾਦਸੇ ਤੋਂ ਬਾਅਦ ਘਟਨਾ ਸਥਾਨ 'ਤੇ ਸਥਾਨਕ ਲੋਕਾਂ ਤੋਂ ਇਲਾਵਾ ਰਾਹਤ ਅਤੇ ਬਚਾਅ ਦਲ ਪਹੁੰਚ ਚੁੱਕਾ ਹੈ। ਹਾਦਸੇ ਤੋਂ ਬਾਅਦ ਘਟਨਾ ਸਥਾਨ ਲਈ ਏਟੀਐਸ ਦੀ ਟੀਮ ਰਵਾਨਾ ਕਰ ਦਿੱਤੀ ਗਈ। ਕੇਂਦਰੀ ਰੇਲ ਮੰਤਰੀ ਨੇ ਹਾਦਸੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। 

ਹੋਰ ਖਬਰਾਂ »