ਚੰਡੀਗੜ੍ਹ, 10 ਦਸੰਬਰ, (ਹ.ਬ.) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਕਾਰੀਡੋਰ ਦੇ ਮਾਮਲੇ ਵਿਚ ਪਾਕਿ ਸੈਨਾ ਨੇ ਵੱਡੀ ਸਾਜ਼ਿਸ਼ ਰਚੀ ਹੈ। Îਇਮਰਾਨ  ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਪਾਕਿ ਸੈਨਾ ਮੁਖੀ ਜਨਰਲ ਜਾਵੇਦ ਬਾਜਵਾ ਦੁਆਰਾ ਨਵਜੋਤ ਸਿੱਧੂ ਨੂੰ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੇ ਸਬੰਧ ਵਿਚ ਦੱਸਣਾ ਇਸ ਦੀ ਪੁਸ਼ਟੀ ਕਰਦਾ ਹੈ।
ਇੱਕ ਇੰਟਰਵਿਊ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ  ਕਾਰੀਡੋਰ ਖੋਲ੍ਹਣਾ ਆਈਐਸਆਈ ਦੀ ਯੋਜਨਾ ਦਾ ਹਿੱਸਾ ਹੈ। ਲੱਗਦਾ ਹੈ ਕਿ ਪਾਕਿ ਸੈਨਾ ਨੇ ਭਾਰਤ ਦੇ ਖ਼ਿਲਾਫ਼ ਇੱਕ ਵੱਡੀ ਸਾਜ਼ਿਸ਼ ਰਚੀ ਹੈ। ਪਾਕਿਸਤਾਨ ਵਲੋਂ ਪੰਜਾਬ ਵਿਚ ਅੱਤਵਾਦ ਨੂੰ ਮੁੜ ਪੈਦਾ ਕਰਨ ਦੀ ਕੋਸ਼ਿਸ਼ ਦੀ ਗੱਲ ਨੂੰ ਮੰਨਦੇ ਹੋਏ ਕੈਪਟਨ ਨੇ ਕਿਹਾ ਕਿ ਹਰ ਕਿਸੇ ਨੂੰ ਚੌਕਸ ਰਹਿਣਾ ਚਾਹੀਦਾ। ਇਹ ਆਪਣੀ ਪਿੱਠ ਠੋਕਣ ਦੀ ਜੰਗ ਤੋਂ ਇਲਾਵਾ ਕੁਝ ਨਹੀਂ ਹੈ। ਸਰਹੱਦੀ ਸੂਬੇ ਵਿਚ ਅਸਥਿਰਤਾ ਪੈਦਾ ਕਰਨਾ ਪਾਕਿ ਦਾ ਮਕਸਦ ਹੈ, ਜਿਸ ਦੇ ਲਈ ਅੱਤਵਾਦੀ ਸਰਗਰਮੀਆਂ  ਤੇਜ਼ ਕੀਤੀਆਂ ਜਾ ਰਹੀਆਂ ਹਨ। ਕੈਪਟਨ ਨੇ ਕਿਹਾ ਕਿ ਪਾਕਿ ਦਾ ਇਤਿਹਾਸ ਹੈ, ਉਥੇ ਪ੍ਰਧਾਨ ਮੰਤਰੀ ਨੂੰ ਸੱਤਾ ਵਿਚ ਰਹਿਣ ਲਈ ਸੈਨਾ ਦੀ ਲਾਈਨ 'ਤੇ ਚਲਣਾ ਪੈਂਦਾ ਹੈ। 
ਕੈਪਟਨ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਵਿਚ ਅੱਤਵਾਦ ਮੁੜ ਪੈਦਾ ਕਰਨ ਦੇ ਯਤਨ ਕਰ ਰਿਹਾ ਹੈ। ਸਿੱਧੂ ਮਾਮਲਾ ਬਿਨਾਂ ਕਾਰਨ ਉਛਾਲਿਆ ਜਾ ਰਿਹਾ ਹੈ। ਇਹ ਸਭ ਕਰਨ ਵਾਲੇ ਯਕੀਨੀ ਤੌਰ 'ਤੇ ਆਈਐਸਆਈ ਦੀ ਸਾਜ਼ਿਸ਼ ਨੂੰ ਸਮਝਣ ਵਿਚ ਨਾਕਾਮ ਹਨ।
ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਨਾਲ ਮਿਲੀਭੁਗਤ ਬਾਰੇ ਬਿਆਨ ਦੇਣ 'ਤੇ ਉਨ੍ਹਾਂ ਅਕਾਲੀ ਦਲ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਹਰ ਥਾਂ ਆਲੋਚਨਾ ਹੋ ਰਹੀ ਹੈ। ਇਸ ਲਈ ਉਹ ਜਨਤਾ ਦਾ ਧਿਆਨ ਭਟਕਾਉਣ ਲਈ ਅਜਿਹਾ ਕਹਿੰਦੇ ਹਨ ਕਿ ਮੇਰੇ ਤੇ ਸਿੱਧੂ ਦੇ ਸਬੰਧ ਠੀਕ ਨਹੀਂ।

ਹੋਰ ਖਬਰਾਂ »

ਹਮਦਰਦ ਟੀ.ਵੀ.